ਦੁਨੀਆਂ 'ਚ ਕਰੋਨਾ ਨਾਲ ਢਾਈ ਲੱਖ ਤੋਂ ਜ਼ਿਆਦਾ ਮੌਤਾਂ, ਮਰੀਜ਼ਾਂ ਦੀ ਗਿਣਤੀ 37 ਲੱਖ ਤੋਂ ਪਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਕਰੋਨਾ ਵਾਇਰਸ ਨੇ ਇਸ ਸਮੇਂ ਪੂਰੀ ਦੁਨੀਆਂ ਵਿਚ ਹਾਹਾਕਾਰ ਮਚਾ ਰੱਖੀ ਹੈ।

Corona virus

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਕਰੋਨਾ ਵਾਇਰਸ  ਨੇ ਇਸ ਸਮੇਂ ਪੂਰੀ ਦੁਨੀਆਂ ਵਿਚ ਹਾਹਾਕਾਰ ਮਚਾ ਰੱਖੀ ਹੈ । ਇਸ ਖਤਰਾਨਾਕ ਮਹਾਂਮਾਰੀ ਨਾਲ ਪੂਰੀ ਦੁਨੀਆਂ ਵਿਚੋਂ ਢਾਈ ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟੇ ਵਿਚ 81,246 ਕਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆ ਚੁੱਕੇ ਹਨ ਅਤੇ 5,787 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੇਕਰ ਪੂਰੇ ਵਿਸ਼ਵ ਦੇ ਹੁਣ ਤੱਕ ਦੇ ਅੰਕੜਿਆ ਦੇ ਇਕ ਵਾਰ ਪੰਛੀ-ਝਾਤ ਮਾਰੀਏ ਤਾਂ 37,26,666 ਲੋਕਾਂ ਨੂੰ ਇਸ ਵਾਇਰਸ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਨ੍ਹਾਂ ਵਿਚੋਂ 2 ਲੱਖ 58 ਹਜ਼ਾਰ ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ 12 ਲੱਖ 41 ਹਜ਼ਾਰ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਇਸ ਖਤਰਨਾਕ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਪੂਰੇ ਵਿਚ ਵਿਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ ਜਿੱਥੇ  ਦੁਨੀਆ ਭਰ ਦੇ ਕੁੱਲ ਮਾਮਲਿਆਂ ‘ਚੋਂ ਇਕ ਤਿਹਾਈ ਲੋਕ ਅਮਰੀਕਾ ‘ਚ ਸੰਕਰਮਿਤ ਹਨ। ਅਤੇ ਇਸੇ ਨਾਲ ਮੌਤਾਂ ਦਾ ਇਕ ਚੌਥਾਈ ਹਿੱਸਾ ਵੀ ਅਮਰੀਕਾ ‘ਚ ਹੈ। ਕੋਵਿਡ -19 ਨਾਲ ਅਮਰੀਕਾ ਦੇ ਬਾਅਦ ਸਪੇਨ ਦੂਸਰਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਜਿੱਥੇ ਕੁੱਲ ਲੋਕਾਂ ਦੀ 25,613 ਮੌਤ ਤੇ 250,561 ਲੋਕ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਦੱਸ ਦੱਈਏ ਕਿ ਇਸ ਤੋਂ ਇਲਾਵਾ ਮੌਤਾਂ ਦੇ ਮਾਮਲੇ ਵਿਚ ਯੂਕੇ ਦੂਜੇ ਅਤੇ ਇਟਲੀ ਤੀਜੇ ਨੰਬਰ ਤੇ ਆਉਂਦਾ ਹੈ। ਯੂਕੇ ‘ਚ ਹੁਣ ਤੱਕ 29,427 ਮੌਤਾਂ ਹੋ ਚੁੱਕੀਆਂ ਹਨ, ਜਦਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 194,990 ਹੈ। ਇਸ ਤੋਂ ਬਾਅਦ ਫਰਾਂਸ, ਜਰਮਨੀ, ਤੁਰਕੀ, ਈਰਾਨ, ਚੀਨ, ਰੂਸ, ਬ੍ਰਾਜ਼ੀਲ, ਕੈਨੇਡਾ ਵਰਗੇ ਦੇਸ਼ ਕਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।