ਕੈਨੇਡਾ ਤੋਂ ਅਮਰੀਕਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ’ਚ ਛੇ ਭਾਰਤੀ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਇਕ ਕਿਸ਼ਤੀ ਵਿਚ ਸਵਾਰ ਸਨ।

Six Indians arrested for trying to enter US from Canada

 

ਨਿਊਯਾਰਕ: ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਇਕ ਕਿਸ਼ਤੀ ਵਿਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ ਰਿਹਾ ਹੈ।

Arrested

ਯੂਐਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਸੇਂਟ ਰੇਗਿਸ ਮੋਹੌਕ ਕਬਾਇਲੀ ਪੁਲਿਸ ਵਿਭਾਗ, ਅਸਕੇਵਸਨੇ ਮੋਹੌਕ ਪੁਲਿਸ ਸਰਵਿਸ ਅਤੇ ਹੋਗਨਸਬਰਗ-ਐਕਵੇਸਨੇ ਵਾਲੰਟੀਅਰ ਫਾਇਰ ਡਿਪਾਰਟਮੈਂਟ ਦੀ ਸਹਾਇਤਾ ਨਾਲ ਮਾਸੇਨਾ ਬਾਰਡਰ ਪੈਟਰੋਲ ਸਟੇਸ਼ਨ ਤੋਂ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ। ਹੈ।

US Canada Border

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਛੇ ਭਾਰਤੀ ਨਾਗਰਿਕ ਹਨ ਅਤੇ ਉਹਨਾਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾਂਦੀ ਹੈ। ਇਹਨਾਂ ਲੋਕਾਂ 'ਤੇ ਅਮਰੀਕੀ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਸੱਤਵੇਂ ਵਿਅਕਤੀ ਜੋ ਕਿ ਇਕ ਅਮਰੀਕੀ ਨਾਗਰਿਕ, ਉੱਤੇ ਮਨੁੱਖੀ ਤਸਕਰੀ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ੀ ਪਾਏ ਜਾਣ 'ਤੇ ਇਹਨਾਂ ਲੋਕਾਂ ਨੂੰ ਜੁਰਮਾਨੇ ਦੇ ਨਾਲ 10 ਸਾਲ ਦੀ ਸਜ਼ਾ ਹੋ ਸਕਦੀ ਹੈ।

US Canada Border

ਦਰਅਸਲ ਪਿਛਲੇ ਹਫ਼ਤੇ ਐਕਵੇਸਨ ਮੋਹੌਕ ਪੁਲਿਸ ਸਰਵਿਸ ਨੂੰ ਸ਼ੱਕੀ ਗਤੀਵਿਧੀ ਦੀ ਰਿਪੋਰਟ ਦਿੱਤੀ ਗਈ ਸੀ, ਜਿਸ ਵਿਚ ਸੇਂਟ ਰੇਗਿਸ ਮੋਹੌਕ ਐਬੋਰੀਜਨਲ ਪੁਲਿਸ ਵਿਭਾਗ ਨੂੰ ਓਨਟਾਰੀਓ ਨੇੜੇ ਕੈਨੇਡਾ ਤੋਂ ਸੰਯੁਕਤ ਰਾਜ ਅਮਰੀਕਾ ਜਾ ਰਹੇ ਕਈ ਵਿਅਕਤੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਬਾਰੇ ਸੂਚਿਤ ਕੀਤਾ ਸੀ। ਸੇਂਟ ਰੇਗਿਸ ਮੋਹਾਕ ਕਬਾਇਲੀ ਪੁਲਿਸ ਵਿਭਾਗ ਨੇ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨੁੱਖੀ ਤਸਕਰੀ ਗੈਰ-ਕਾਨੂੰਨੀ ਹੈ ਅਤੇ ਖਤਰਨਾਕ ਹੈ। ਉਹਨਾਂ ਕਿਹਾ ਕਿ ਤਸਕਰ ਸੁਰੱਖਿਆ ਜਾਂ ਮਨੁੱਖੀ ਜਾਨ ਦੀ ਪਰਵਾਹ ਨਹੀਂ ਕਰਦੇ, ਉਹ ਸਿਰਫ ਮੁਨਾਫੇ ਦੀ ਪਰਵਾਹ ਕਰਦੇ ਹਨ।