ਪਾਕਿਸਤਾਨ 'ਚ ਵੱਡਾ ਹਾਦਸਾ, ਪਟੜੀ ਤੋਂ ਉਤਰੇ ਯਾਤਰੀ ਟਰੇਨ ਦੇ 10 ਡੱਬੇ, 25 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਘੱਟੋ-ਘੱਟ 80 ਲੋਕ ਹੋਏ ਜ਼ਖ਼ਮੀ

photo

 

ਰਾਵਲਪਿੰਡੀ: ਪਾਕਿਸਤਾਨ ਤੋਂ ਇਕ ਵੱਡਾ ਰੇਲ ਹਾਦਸਾ ਸਾਹਮਣੇ ਆਇਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿਚ 25 ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 80 ਜ਼ਖ਼ਮੀ ਹੋ ਗਏ।

ਦਰਅਸਲ ਐਤਵਾਰ ਨੂੰ ਸਹਾਰਾ ਰੇਲਵੇ ਸਟੇਸ਼ਨ ਨੇੜੇ ਹਵੇਲੀਆਂ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ 'ਚ ਘੱਟੋ-ਘੱਟ 25 ਯਾਤਰੀਆਂ ਦੀ ਮੌਤ ਹੋ ਗਈ ਅਤੇ 80 ਹੋਰ ਜ਼ਖ਼ਮੀ ਹੋ ਗਏ।

ਇਸ ਦੇ ਨਾਲ ਹੀ, ਇਸ ਰੇਲ ਹਾਦਸੇ ਤੋਂ ਬਾਅਦ, ਸਿੰਧ ਦੇ ਅੰਦਰੂਨੀ ਜ਼ਿਲ੍ਹਿਆਂ ਨੂੰ ਜਾਣ ਅਤੇ ਆਉਣ ਵਾਲੀਆਂ ਰੇਲਗੱਡੀਆਂ ਦਾ ਸੰਚਾਲਨ ਮੁਅੱਤਲ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਬਚਾਅ ਦਲ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।