ਗ੍ਰੀਸ 'ਚ ਪ੍ਰਵਾਸੀਆਂ ਨੂੰ ਲਿਜਾ ਰਹੀਆਂ ਦੋ ਕਿਸ਼ਤੀਆਂ ਡੁੱਬੀਆਂ, ਕਿਸ਼ਤੀਆਂ ’ਤੇ 140 ਪ੍ਰਵਾਸੀ ਸਨ ਸਵਾਰ, 15 ਦੀ ਮੌਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਖੋਜ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।

Two boats carrying migrants sank in Greece

 

ਗ੍ਰੀਸ: ਬੁੱਧਵਾਰ ਨੂੰ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਕਿਸ਼ਤੀਆਂ ਦੇ ਡੁੱਬਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲਾਪਤਾ ਹੋ ਗਏ। ਅਧਿਕਾਰੀਆਂ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਕੋਸਟ ਗਾਰਡ ਨੇ ਕਿਹਾ ਕਿ ਲੇਸਬੋਸ ਦੇ ਪੂਰਬੀ ਟਾਪੂ 'ਤੇ ਲਗਭਗ 40 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਡੁੱਬਣ ਤੋਂ ਬਾਅਦ 15 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਤਿੰਨ ਪ੍ਰਵਾਸੀਆਂ ਦੇ ਨੇੜੇ ਹੀ ਇਕ ਚੱਟਾਨ 'ਤੇ ਹੋਣ ਦੀ ਸੂਚਨਾ ਮਿਲੀ ਹੈ। ਉੱਥੇ ਪੱਛਮ ਵਿਚ ਕਿਥਿਰਾ ਟਾਪੂ ਨੇੜੇ 100 ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇਰ ਰਾਤ ਚੱਟਾਨਾਂ ਨਾਲ ਟਕਰਾਉਣ ਤੋਂ ਬਾਅਦ ਡੁੱਬ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 30 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਖੋਜ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।