Israel News: ਬੈਂਜਾਮਿਨ ਨੇਤਨਯਾਹੂ ਨੇ ਜੰਗ ਦੇ ਵਿਚਕਾਰ ਇਜ਼ਰਾਈਲ ਨੇ ਰੱਖਿਆ ਮੰਤਰੀ ਨੂੰ 'ਵਿਸ਼ਵਾਸ ਦੀ ਕਮੀ' ਕਾਰਨ ਕੀਤਾ ਬਰਖਾਸਤ
Israel News: ਹੁਣ ਨੇਤਨਯਾਹੂ ਨੇ ਗੈਲੈਂਟ ਦੀ ਥਾਂ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨੂੰ ਰੱਖਿਆ ਮੰਤਰੀ ਨਿਯੁਕਤ ਕੀਤਾ ਹੈ।
Israel News: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੇਸ਼ ਦੇ ਰੱਖਿਆ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਫੈਸਲਾ ਉਦੋਂ ਆਇਆ ਹੈ ਜਦੋਂ ਇਜ਼ਰਾਈਲ ਗਾਜ਼ਾ ਵਿੱਚ ਹਮਾਸ ਅਤੇ ਲੇਬਨਾਨ ਵਿੱਚ ਹਿਜ਼ਬੁੱਲਾ ਸਮੇਤ ਸੱਤ ਮੋਰਚਿਆਂ ਉੱਤੇ ਜੰਗ ਲੜ ਰਿਹਾ ਹੈ। ਰਿਪੋਰਟ ਮੁਤਾਬਕ ਗਾਜ਼ਾ 'ਚ ਚੱਲ ਰਹੀ ਜੰਗ ਦੌਰਾਨ ਨੇਤਨਯਾਹੂ ਅਤੇ ਰੱਖਿਆ ਮੰਤਰੀ ਗੈਲੈਂਟ ਵਿਚਾਲੇ ਕਈ ਵਾਰ ਮਤਭੇਦ ਸਾਹਮਣੇ ਆ ਚੁੱਕੇ ਹਨ। ਅਜਿਹੇ 'ਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਜੰਗ ਦੇ ਵਿਚਕਾਰ ਰੱਖਿਆ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।
ਨੇਤਨਯਾਹੂ ਨੇ ਗੈਲੈਂਟ ਦੀ ਥਾਂ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨੂੰ ਰੱਖਿਆ ਮੰਤਰੀ ਬਣਾਇਆ। ਇਸ ਤੋਂ ਪਹਿਲਾਂ ਜਦੋਂ ਪਿਛਲੇ ਸਾਲ ਮਾਰਚ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਗੈਲੈਂਟ ਨੂੰ ਬਰਖਾਸਤ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਉਸ ਦੇ ਇਸ ਕਦਮ ਦੇ ਖਿਲਾਫ ਦੇਸ਼ ਵਿੱਚ ਪ੍ਰਦਰਸ਼ਨ ਹੋਏ ਸਨ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਮੰਗਲਵਾਰ ਦੇਰ ਰਾਤ ਆਪਣੇ ਫੈਸਲੇ ਦਾ ਐਲਾਨ ਕੀਤਾ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਨੂੰ ਬਰਖਾਸਤ ਕਰਨ ਤੋਂ ਬਾਅਦ ਕਿਹਾ, “ਇਸਰਾਈਲ ਦੇ ਪ੍ਰਧਾਨ ਮੰਤਰੀ ਵਜੋਂ ਮੇਰੀ ਸਭ ਤੋਂ ਵੱਡੀ ਜ਼ਿੰਮੇਵਾਰੀ ਇਜ਼ਰਾਈਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਾਨੂੰ ਨਿਰਣਾਇਕ ਜਿੱਤ ਵੱਲ ਲੈ ਜਾਣਾ ਹੈ। ਉਨ੍ਹਾਂ ਕਿਹਾ, ਯੁੱਧ ਦੌਰਾਨ ਸਾਡੇ ਵਿਚਕਾਰ ਵਿਸ਼ਵਾਸ ਦੀ ਕਮੀ ਸੀ। ਅਜਿਹੇ 'ਚ ਦੇਸ਼ ਦੀ ਸੁਰੱਖਿਆ ਲਈ ਮੈਨੂੰ ਇਹ ਫੈਸਲਾ ਲੈਣਾ ਪਿਆ।
ਇਸ ਸਮੇਂ ਇਜ਼ਰਾਈਲ ਸੱਤ ਮੋਰਚਿਆਂ 'ਤੇ ਜੰਗ ਲੜ ਰਿਹਾ ਹੈ, ਜਿਨ੍ਹਾਂ 'ਚੋਂ ਸਭ ਤੋਂ ਮਹੱਤਵਪੂਰਨ ਗਾਜ਼ਾ 'ਚ ਹਮਾਸ ਅਤੇ ਲੇਬਨਾਨ 'ਚ ਹਿਜ਼ਬੁੱਲਾ ਖਿਲਾਫ ਕਾਰਵਾਈ ਹੈ। ਇਸ ਤੋਂ ਇਲਾਵਾ ਇਜ਼ਰਾਇਲੀ ਫੌਜ ਇਰਾਨ, ਸੀਰੀਆ, ਇਰਾਕ ਅਤੇ ਹਾਉਤੀ ਬਾਗੀਆਂ 'ਤੇ ਵੀ ਹਮਲਾ ਕਰ ਰਹੀ ਹੈ। ਚੱਲ ਰਹੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਦਾ ਇਹ ਫੈਸਲਾ ਬਹੁਤ ਹੈਰਾਨ ਕਰਨ ਵਾਲਾ ਹੈ। ਹੁਣ ਨੇਤਨਯਾਹੂ ਨੇ ਗੈਲੈਂਟ ਦੀ ਥਾਂ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਨੂੰ ਰੱਖਿਆ ਮੰਤਰੀ ਨਿਯੁਕਤ ਕੀਤਾ ਹੈ।