ਕਿਸਾਨ ਅੰਦੋਲਨ ਦੇ ਹੱਕ 'ਚ ਇੰਝ ਡਟਿਆ ਨਿਊਜ਼ੀਲੈਂਡ, ਰੈਲੀ ਦੌਰਾਨ ਕੀਤਾ ਗਿਆ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਨਿਊਜ਼ੀਲੈਂਡ ਦੇ ਆਕਲੈਂਡ 'ਚ ਵੀ ਪੰਜਾਬੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

FARMER

ਕਲਾਨੌਰ- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਵੱਡੀ ਗਿਣਤੀ 'ਚ ਡਟੇ ਹੋਏ ਹਨ ਜਦਕਿ ਦੂਸਰੇ ਪਾਸੇ ਕਿਸਾਨਾਂ ਦੇ ਹੱਕ ਚ ਵਿਦੇਸ਼ਾਂ 'ਚ ਵੀ ਸੰਘਰਸ਼ ਹੋਣੇ ਸ਼ੁਰੂ ਹੋ ਗਏ ਹਨ। ਇਸੇ ਲੜੀ ਤਹਿਤ ਨਿਊਜ਼ੀਲੈਂਡ ਦੇ ਆਕਲੈਂਡ 'ਚ ਵੀ ਪੰਜਾਬੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਦੂਜੇ ਪਾਸੇ ਕੈਨੇਡਾ ਦੇ ਬਰੈਂਪਟਨ ਤੇ ਸਰੀ 'ਚ ਕਿਸਾਨ ਪ੍ਰਦਰਸ਼ਨ ਦੇ ਹੱਕ 'ਚ ਕਾਰ ਰੈਲੀ ਕੱਢੀ ਗਈ। ਸਾਰੇ ਸ਼ਹਿਰ ਵਿੱਚ ਦੀ 500 ਤੋਂ ਵੱਧ ਕਾਰਾਂ ਦਾ ਕਾਫਲਾ ਇਸ ਪ੍ਰਦਰਸ਼ਨ ਰੈਲੀ 'ਚ ਸ਼ਾਮਲ ਹੋਇਆ। ਭਾਰਤੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਇਹ ਰੈਲੀ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਬੀਤੇ ਦਿਨ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ 'ਚ ਕਿਸਾਨ ਜਥੇਬੰਦੀਆਂ ਮੌਨ ਰਹੀਆਂ ਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੁੱਖ ਮੰਗ ਤੇ ਹਾਂ ਜਾਂ ਨਾਂਹ 'ਚ ਜਵਾਬ ਮੰਗਿਆ। ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਸਮੇਤ ਤਿੰਨ ਕੇਂਦਰੀ ਮੰਤਰੀਆਂ ਨਾਲ ਕਰੀਬ ਚਾਰ ਘੰਟੇ ਚੱਲੀ ਬੈਠਕ 'ਚ ਕਿਸਾਨ ਲੀਡਰਾਂ ਨੇ ਸਾਫ ਸਪਸ਼ਟ ਹਾਂ ਜਾਂ ਨਾਹ 'ਚ ਜਵਾਬ ਦੇਣ ਲਈ ਕਿਹਾ ਕਿ ਸਰਕਾਰ ਕਾਨੂੰਨ ਰੱਦ ਕਰੇਗੀ ਜਾਂ ਨਹੀਂ? ਹੁਣ ਕਿਸਾਨਾਂ ਤੇ ਕੇਂਦਰ ਵਿਚਾਲੇ ਛੇਵੇਂ ਦੌਰ ਦੀ ਗੱਲਬਾਤ 9 ਦਸੰਬਰ ਨੂੰ ਬੁੱਧਵਾਰ ਦੁਪਹਿਰ 12 ਵਜੇ ਹੋਵੇਗੀ।