ਡੋਨਾਲਡ ਟਰੰਪ ਦੇ ਫੇਸਬੁੱਕ, ਇੰਸਟਾਗ੍ਰਾਮ ਅਕਾਉਂਟ 'ਤੇ ਅਣਮਿੱਥੇ ਸਮੇਂ ਲਈ ਵਧਾਈ ਪਾਬੰਦੀ
ਟਵਿੱਟਰ ਦੀ ਇਸ ਹਰਕਤ ਤੋਂ ਬਾਅਦ ਫੇਸਬੁੱਕ ਅਤੇ ਇੰਸਟਾਗ੍ਰਾਮ ਨੇ ਵੀ ਉਸ 'ਤੇ 24 ਘੰਟਿਆਂ ਲਈ ਪਾਬੰਦੀ ਲਗਾ ਦਿੱਤੀ
Donald Trump'
ਵਾਸ਼ਿੰਗਟਨ : ਅਮਰੀਕੀ ਸੰਸਦ ਵਿਚ ਹਿੰਸਾ ਦੇ ਮਾਮਲੇ ਵਿਚ ਸੋਸ਼ਲ ਮੀਡੀਆ ਕੰਪਨੀਆਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ ਸਖਤ ਕਦਮ ਚੁੱਕੇ ਹਨ। ਟਰੰਪ ਦੇ ਫੇਸਬੁੱਕ, ਇੰਸਟਾਗ੍ਰਾਮ ਅਕਾਉਂਟ 'ਤੇ ਰੋਕ ਨੂੰ ਅਣਮਿਥੇ ਸਮੇਂ ਲਈ ਵਧਾ ਦਿੱਤਾ ਗਿਆ ਹੈ। ਟਵਿੱਟਰ ਨੇ ਆਪਣੇ ਕੁਝ ਟਵੀਟ ਹਟਾਉਣ ਦੇ ਨਾਲ ਟਰੰਪ ਦੇ ਹੈਂਡਲ ਨੂੰ 12 ਘੰਟਿਆਂ ਲਈ ਮੁਅੱਤਲ ਕਰ ਦਿੱਤਾ ਸੀ। ਟਵਿੱਟਰ ਦੀ ਇਸ ਹਰਕਤ ਤੋਂ ਬਾਅਦ ਫੇਸਬੁੱਕ ਅਤੇ ਇੰਸਟਾਗ੍ਰਾਮ ਨੇ ਵੀ ਉਸ 'ਤੇ 24 ਘੰਟਿਆਂ ਲਈ ਪਾਬੰਦੀ ਲਗਾ ਦਿੱਤੀ। ਬਾਅਦ ਵਿਚ ਇਸ ਵਿਚ ਵਾਧਾ ਕੀਤਾ ਗਿਆ।