ਟਰੰਪ ਸਮਰਥਕਾਂ ਨੇ ਅਮਰੀਕੀ ਸੰਸਦ ਤੋਂ ਬਾਹਰ ਜੰਮ ਕੇ ਕੀਤਾ ਹੰਗਾਮਾ, ਚਾਰ ਦੀ ਮੌਤ, 52 ਗ੍ਰਿਫ਼ਤਾਰ
ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਵਾਸ਼ਿੰਗਟਨ: ਅਮਰੀਕਾ ਰਾਸ਼ਟਰਪਤੀ ਚੋਣਾਂ 'ਚ ਟਰੰਪ ਦੀ ਹਾਰ ਹੋਣ ਤੋਂ ਬਾਅਦ ਵਾਸ਼ਿੰਗਟਨ ਵਿਚ ਹਿੰਸਾ ਸ਼ੁਰੂ ਹੋ ਗਈ ਹੈ। ਟਰੰਪ ਸਮਰਥਕ ਵਾਈਟ ਹਾਊਸ ਤੇ ਕੈਪਿਟੋਲ ਹਿਲਸ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਹੁਣ ਹੰਗਾਮੇ ਤੋਂ ਬਾਅਦ ਵਾਸ਼ਿੰਗਟਨ 'ਚ ਲੌਕਡਾਊਨ ਲਾ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੇ ਚਲਦੇ ਪੁਲਿਸ ਫਾਇਰਿੰਗ 'ਚ ਇਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋ ਗਈ। ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਅਮਰੀਕਾ ਦੇ ਬਾਹਰ ਜਾਣ ਵਾਲੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਨੇ ਯੂਐਸ ਕੈਪੀਟਲ ਬਿਲਡਿੰਗ ਵਿਚ ਚੋਣ ਵੋਟਾਂ ਦੀ ਗਿਣਤੀ ਦੌਰਾਨ ਪੁਲਿਸ ਨਾਲ ਝੜਪ ਕੀਤੀ। ਇਸ ਦੌਰਾਨ ਟਰੰਪ ਦੇ ਹਮਾਇਤੀ ਪੁਲਿਸ ਨਾਲ ਝੜਪ ਵੀ ਕਰ ਚੁੱਕੇ ਹਨ, ਜਿਸ ਵਿੱਚ ਇੱਕ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਵਿਚ ਕੁਝ ਪੁਲਿਸਕਰਮੀ ਜ਼ਖਮੀ ਵੀ ਹੋਏ ਹਨ। ਇਸ ਘਟਨਾ ਤੋਂ ਬਾਅਦ ਲਗਪਗ 52 ਪ੍ਰਦਰਸ਼ਨਕਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਜੋਅ ਬਿਡੇਨ ਦੇ ਨਵੇਂ ਰਾਸ਼ਟਰਪਤੀ ਦੇ ਨਾਮ ‘ਤੇ ਮੋਹਰ ਲਗਾਉਣ ਦੀ ਸੰਵਿਧਾਨਕ ਪ੍ਰਕਿਰਿਆ ਭੰਗ ਹੋ ਗਈ ਹੈ।
ਦੱਸ ਦਈਏ ਕਿ ਇਸ ਹਿੰਸਕ ਘਟਨਾ ਦੇ ਮੱਦੇਨਜ਼ਰ ਵਾਸ਼ਿੰਗਟਨ ਡੀਸੀ ਵਿੱਚ ਕਰਫਿਊ ਲਾਇਆ ਗਿਆ ਹੈ। ਹਿੰਸਾ ਦੇ ਮੱਦੇਨਜ਼ਰ ਵਾਸ਼ਿੰਗਟਨ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਹਿੰਸਾ ਤੋਂ ਬਾਅਦ ਟਰੰਪ ਦੇ ਦੋ ਸਹਾਇਕਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।