ਅਮਰੀਕੀ ਸੰਸਦ 'ਚ ਹੋਏ ਹੰਗਾਮੇ ਤੋਂ ਬਾਅਦ ਆਖ਼ਿਰਕਾਰ ਹੁਣ ਟਰੰਪ ਨੇ ਸਵੀਕਾਰ ਕੀਤੇ ਚੋਣ ਨਤੀਜੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਸ ਦੇ ਨਾਲ ਹੀ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੇ ਵੀ ਕਮਲਾ ਹੈਰਿਸ ਦੀ ਜਿੱਤ ਦੀ ਪੁਸ਼ਟੀ ਕੀਤੀ ਹੈ।

trump biden

ਵਾਸ਼ਿੰਗਟਨ: ਅਮਰੀਕੀ ਸੰਸਦ 'ਚ ਹੋਈ ਹੰਗਾਮੇ ਤੋਂ ਬਾਅਦ ਹੁਣ ਕਾਂਗਰਸ ਨੇ ਰਾਸ਼ਟਰਪਤੀ ਚੋਣ ਨਤੀਜਿਆਂ ਨੂੰ ਸਵੀਕਾਰ ਕਰ ਲਿਆ ਹੈ। ਹੁਣ ਜੋਅ ਬਾਇਡੇਨ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਤੇ ਬੈਠਣਗੇ। ਆਖ਼ਿਰਕਾਰ ਕਾਫ਼ੀ ਸਮੇਂ ਬਾਅਦ ਟਰੰਪ ਨੇ ਹੁਣ ਰਾਸ਼ਟਰਪਤੀ ਦਾ ਅਹੁਦਾ ਛੱਡਿਆ ਤੇ ਚੋਣ ਨਤੀਜੇ ਸਵੀਕਾਰ ਕੀਤੇ ਹਨ। ਇਸ ਦੇ ਨਾਲ ਹੀ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੇ ਵੀ ਕਮਲਾ ਹੈਰਿਸ ਦੀ ਜਿੱਤ ਦੀ ਪੁਸ਼ਟੀ ਕੀਤੀ ਹੈ। ਅਮਰੀਕਾ ਦੀ ਕੈਪੀਟਲ ਹਿੱਲ ਇਮਾਰਤ 'ਚ ਟਰੰਪ ਦੇ ਸਮਰਥਕਾਂ ਦੇ ਹੰਗਾਮੇ ਕਾਰਨ ਸੰਸਦ 'ਚ ਚੋਣ ਪ੍ਰਕਿਰਿਆ 'ਚ ਵਿਘਨ ਪਿਆ।

 ਜੋਅ ਬਾਈਡੇਨ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ  ਟਰੰਪ ਨੇ ਇਕ ਬਿਆਨ ਜਾਰੀ ਕਰਕੇ ਆਪਣੀ ਹਾਰ ਮੰਨ ਲਈ ਹੈ। ਟਰੰਪ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਉਨ੍ਹਾਂ ਦੇ ਇਤਿਹਾਸਕ ਰਾਸ਼ਟਰਪਤੀ ਕਾਰਜਕਾਲ ਦਾ ਅੰਤ ਹੈ। ਟਰੰਪ ਨੇ ਕਿਹਾ ਕਿ ਉਹ ਚੋਣਾਂ ਦੇ ਇਨ੍ਹਾਂ ਨਤੀਜਿਆਂ ਤੋਂ ਪੂਰੀ ਤਰ੍ਹਾਂ ਨਾਲ ਅਸਹਿਮਤ ਹਨ ਪਰ 20 ਜਨਵਰੀ ਨੂੰ ਸੱਤਾ ਨੂੰ ਸਹੀ ਢੰਗ ਨਾਲ ਤਬਦੀਲ ਕਰ ਦਿੱਤਾ ਜਾਵੇਗਾ।

ਜਿਕਰਯੋਗ ਹੈ ਕਿ  ਬਾਈਡੇਨ ਨੂੰ ਕੁੱਲ 538 ਇਲੈਕਟਰੋਲ ਵੋਟ 'ਚੋਂ 306 ਵੋਟਾਂ ਮਿਲੀਆਂ ਸਨ। ਕਿਸੇ ਵੀ ਉਮੀਦਵਾਰ ਨੂੰ ਜਿੱਤਣ ਲਈ ਘੱਟੋ-ਘੱਟ 270 ਇਲੈਕਟਰੋਲ ਵੋਟਾਂ ਦੀ ਲੋੜ ਹੁੰਦੀ ਹੈ। ਚੋਣਾਂ 'ਚ ਬਾਈਡੇਨ ਦੇ ਵਿਰੋਧੀ ਅਤੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 232 ਇਲੈਕਟਰੋਲ ਵੋਟਾਂ ਮਿਲੀਆਂ ਸਨ।