ਨਨਕਾਣਾ ਸਾਹਿਬ ਵਿਖੇ ਹੋਈ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ, ਸ਼ਿਕਾਇਤ ਮਗਰੋਂ ਦਰਜ ਹੋਈ FIR 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੀ ਕੀਤੀ ਨਿਖੇਧੀ

Representational Image

 ਨਨਕਾਣਾ ਸਾਹਿਬ : ਪਾਕਿਸਤਾਨ ਦੇ ਨਨਕਾਣਾ ਸਾਹਿਬ ਜ਼ਿਲ੍ਹੇ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀ ਗ੍ਰਿਫਤਾਰੀ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ: ਹਰਿਆਣੇ ਮਗਰੋਂ ਹਿਮਾਚਲ ਵੀ ਵੱਢੇ ਟੁੱਕੇ ਪੰਜਾਬ ਕੋਲੋਂ ਹਿੱਸੇਦਾਰੀ ਮੰਗਣ ਲੱਗ ਪਿਆ!

ਉਧਰ ਇਸ ਮਾਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਿਆ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ 'ਤੇ ਹਮਲੇ ਹੋ ਚੁੱਕੇ ਹਨ ਪਰ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। 

ਇਹ ਵੀ ਪੜ੍ਹੋ:ਭਾਰਤੀ ਬੈਡਮਿੰਟਨ ਖਿਡਾਰਨ ਤਾਨਿਆ ਹੇਮੰਤ ਨੇ ਈਰਾਨ 'ਚ ਜਿੱਤਿਆ ਸੋਨ ਤਮਗ਼ਾ

ਉਨ੍ਹਾਂ ਕਿਹਾ ਕਿ ਤਾਜਾ ਮਾਮਲੇ ਵਿਚ ਵੀ ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਸਗੋਂ ਸਿੱਖਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗਲ ਕਰ ਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।