'ਗ਼ੈਰ ਕਾਨੂੰਨੀ ਦਾਖ਼ਲੇ ਦਾ ਫ਼ਾਇਦਾ ਤਸਕਰ ਲੈਂਦੇ ਨੇ', ਅਮਰੀਕਾ 'ਚ ਗ਼ੈਰ ਕਾਨੂੰਨੀ ਦਾਖ਼ਲੇ 'ਤੇ ਵਿਦੇਸ਼ ਮੰਤਰੀ ਦਾ ਬਿਆਨ
'ਗ਼ੈਰ ਕਾਨੂੰਨੀ ਪਰਵਾਸ ਕਿਸੇ ਤਰ੍ਹਾਂ ਵੀ ਚੰਗਾ ਨਹੀਂ ਹੈ'
Foreign Minister's statement on illegal entry into America News in punjabi : ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਹੈ ਕਿ ਵੱਡੇ ਪੱਧਰ 'ਤੇ ਪਰਵਾਸ ਦੀ ਮੰਗ ਕਰਨ ਵਾਲੇ ਬਹੁਤ ਸਾਰੇ ਲੋਕ ਅਕਸਰ ਰਸਤੇ ਵਿਚ ਸ਼ਿਕਾਰ ਹੋ ਜਾਂਦੇ ਨੇ। ਗ਼ੈਰ ਕਾਨੂੰਨੀ ਦਾਖ਼ਲੇ ਦਾ ਫ਼ਾਇਦਾ ਤਸਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਪਰਵਾਸ ਕਿਸੇ ਤਰ੍ਹਾਂ ਵੀ ਚੰਗਾ ਨਹੀਂ ਹੈ।
ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਤੋਂ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਨੇ ਭਾਰਤ ਵਿੱਚ ਬਹਿਸ ਛੇੜ ਦਿੱਤੀ ਹੈ, ਵਿਰੋਧੀ ਧਿਰ ਨੇ ਦੇਸ਼ ਨਿਕਾਲੇ ਵਾਲਿਆਂ ਨਾਲ ਕੀਤੇ ਜਾ ਰਹੇ “ਅਮਾਨਵੀ” ਸਲੂਕ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਬੁੱਧਵਾਰ ਨੂੰ ਅਮਰੀਕਾ ਤੋਂ 104 ਪ੍ਰਵਾਸੀ ਭਾਰਤੀਆਂ ਨੂੰ ਲੈ ਕੇ ਅਮਰੀਕੀ ਫ਼ੌਜੀ ਜਹਾਜ਼ ਸੀ-17 ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪਹੁੰਚਿਆ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਅਮਰੀਕਾ ਨੇ ਇੰਨੀ ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਵਾਪਸ ਭੇਜਿਆ ਹੈ। ਇਹ ਲੋਕ ਬੁੱਧਵਾਰ ਦੁਪਹਿਰ ਨੂੰ ਅਮਰੀਕੀ ਫੌਜੀ ਜਹਾਜ਼ ਸੀ-17 ਵਿੱਚ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਇਨ੍ਹਾਂ ਵਿੱਚੋਂ 30 ਲੋਕ ਪੰਜਾਬ ਦੇ ਹਨ। ਪੰਜਾਬ ਪੁਲਿਸ ਨੇ ਹਵਾਈ ਅੱਡੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ। ਅਮਰੀਕਾ ਤੋਂ ਵਾਪਸ ਆਏ 104 ਭਾਰਤੀਆਂ ਵਿੱਚ 72 ਪੁਰਸ਼, 19 ਔਰਤਾਂ ਅਤੇ 13 ਬੱਚੇ ਸ਼ਾਮਲ ਹਨ।