ਕੋਰੋਨਾ ਮਹਾਂਮਾਰੀ ਕਰਕੇ ਟੋਰਾਂਟੋ 'ਚ ਹੁਣ ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

School closes in Toronto

ਟੋਰਾਂਟੋ: ਦੇਸ਼ ਹੀ ਨਹੀਂ ਵਿਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਭਾਰਤ ਵਿਚ ਕੋਰੋਨਾ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਸ ਵਿਚਾਲੇ ਅੱਜ ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿੱਚ ਕੋਵਿਡ-19 ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।

 ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਟੋਰਾਂਟੋ 'ਚ ਹੁਣ ਸਕੂਲ ਬੰਦ ਰਹਿਣਗੇ ਅਤੇ ਆਨਲਾਈਨ ਪੜ੍ਹਾਈ ਹੋਵੇਗੀ। ਟੋਰਾਂਟੋ ਦੇ ਸਿਹਤ ਅਧਿਕਾਰੀ ਡਾਕਟਰ ਏਨੀਨ ਡੇ ਵਿਲਾ ਨੇ ਕਿਹਾ ਕਿ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ।