ਕੋਰੋਨਾ ਦੀ ਤਹਿ ਤੱਕ ਜਾਣ ਲਈ ਇੰਟਰਨੈਸ਼ਨਲ ਐਕਸਪਰਟਸ ਨੂੰ ਐਂਟਰੀ ਦੇਵੇ ਚੀਨ : ਬਲਿੰਕੇਨ
ਅਮਰੀਕਾ ਲਗਾਤਾਰ ਚੀਨ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ
ਵਾਸ਼ਿੰਗਟਨ-ਕੋਰੋਨਾ ਵਾਇਰਸ ਦੀ ਸ਼ੁਰੂਆਤ ਜਾਂਚ ਦਾ ਪਤਾ ਲਾਉਣ ਲਈ ਕਈ ਵਿਗਿਆਨੀ ਆਪਣੀ-ਆਪਣੀ ਜਾਂਚ 'ਚ ਜੁੱਟੇ ਹੋਏ ਹਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਚੀਨ ਨੇ ਫੈਲਾਇਆ ਹੈ ਅਤੇ ਕਈਆਂ ਦਾ ਕਹਿਣਾ ਹੈ ਕਿ ਇਹ ਚਮਗਾਦੜ ਤੋਂ ਫੈਲਿਆ ਹੈ। ਚੀਨ ਤੋਂ ਮਿਲੇ ਕੋਰੋਨਾ ਵਾਇਰਸ ਦੇ ਪਹਿਲੇ ਮਾਮਲੇ ਕਾਰਨ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਚੀਨ ਦੀ ਵੁਹਾਨ ਲੈਬ 'ਚੋਂ ਫੈਲਿਆ ਹੈ ਅਤੇ ਇਸ ਨੇ ਭਾਰਤ ਸਮੇਤ ਕਰੀਬ ਦੇਸ਼ਾਂ 'ਚ ਆਪਣਾ ਜ਼ੋਰ ਦਿਖਾਇਆ ਹੈ।
ਇਹ ਵੀ ਪੜ੍ਹੋ-ਕੋਰੋਨਾ ਨਾਲ ਮੌਤਾਂ ਦੇ ਮਾਮਲੇ 'ਚ ਮਹਾਰਾਸ਼ਟਰ 10ਵੇਂ ਸਥਾਨ 'ਤੇ
ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਅਮਰੀਕਾ ਲਗਾਤਾਰ ਚੀਨ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ ਅਤੇ ਉਸ ਦਾ ਕਹਿਣਾ ਹੈ ਕਿ ਚੀਨ ਕਾਰਨ ਹੀ ਸਾਨੂੰ ਇਹ ਨਤੀਜੇ ਭੁਗਤਨੇ ਪੈ ਰਹੇ ਹਨ। ਦੱਸ ਦੇਈਏ ਕਿ ਹਾਲ ਹੀ 'ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਸਾਨੂੰ ਸਾਰੇ ਦੇਸ਼ਾਂ ਨੂੰ ਕੋਰੋਨਾ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਚੀਨ ਵਿਰੁੱਧ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਚੀਨ ਨੂੰ ਸਾਰੇ ਦੇਸ਼ਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨੀ ਹੀ ਪਵੇਗੀ।
ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਐਂਥਨੀ ਬਲਿੰਕੇਨ ਨੇ ਚੀਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਜੇਕਰ ਭਵਿੱਖ 'ਚ ਇਸ ਤਰ੍ਹਾਂ ਦੀ ਮਹਾਮਾਰੀ ਤੋਂ ਬਚਣਾ ਹੈ ਤਾਂ ਸਾਨੂੰ ਇਸ ਦੀ ਤਹਿ ਤੱਕ ਜਾਣਾ ਪਵੇਗਾ ਤਾਂ ਜੋ ਇਸ ਤਰ੍ਹਾਂ ਦੀ ਮਹਾਮਾਰੀ ਨਾਲ ਪੂਰੀ ਤਰ੍ਹਾਂ ਨਜਿੱਠਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੀਨ ਹੁਣ ਤੱਕ ਵੀ ਉਸ ਤਰ੍ਹਾਂ ਦੀ ਜਾਂਚ ਨਹੀਂ ਕਰਨ ਦੇ ਰਿਹਾ ਜਿਸ ਤਰ੍ਹਾਂ ਦੀ ਜਾਂਚ ਉਹ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ-ਪਾਕਿਸਤਾਨ 'ਚ ਵਾਪਰਿਆ ਭਿਆਨਕ ਹਾਦਸਾ: ਆਪਸ ਵਿਚ ਟਕਰਾਈਆਂ ਦੋ ਰੇਲ ਗੱਡੀਆਂ, 30 ਮੌਤਾਂ
ਉਨ੍ਹਾਂ ਨੇ ਇਸ ਜਾਂਚ ਦੇ ਪਿੱਛੇ ਇਹ ਮੁੱਖ ਕਾਰਨ ਦੱਸਿਆ ਹੈ ਕਿ ਇਹ ਇਕ ਤਰੀਕਾ ਹੈ ਜਿਸ ਨਾਲ ਅਸੀਂ ਅਗਲੀ ਮਹਾਮਾਰੀ ਤੋਂ ਬਚ ਸਕੀਏ ਜਾਂ ਇਸ ਨੂੰ ਖਤਮ ਕਰਨ ਲਈ ਬਿਹਤਰ ਕੋਸ਼ਿਸ਼ ਕੀਤੀ ਜਾ ਸਕੇ। ਬਲਿੰਕੇਨ ਨੇ ਕਿਹਾ ਕਿ ਬੀਜਿੰਗ ਅੰਤਰਰਾਸ਼ਟਰੀ ਜਾਂਚਕਰਤਾਵਾਂ ਨੂੰ ਐਂਟਰੀ ਦੇਵੇ ਅਤੇ ਉਨ੍ਹਾਂ ਨੂੰ ਹਰ ਜਾਣਕਾਰੀ ਵੀ ਦੇਵੇ ਜੋਂ ਜਾਂਚ ਲਈ ਜ਼ਰੂਰੀ ਹੈ।