ਇਟਲੀ: ਦਰਦਨਾਕ ਹਾਦਸੇ ਨੇ ਉਜਾੜਿਆ ਪ੍ਰਵਾਰ, 2 ਸਾਲਾ ਬੱਚੇ ਸਣੇ 3 ਜੀਆਂ ਦੀ ਮੌਤ
ਬੱਚੇ ਦੀ ਮਾਂ ਗੰਭੀਰ ਜ਼ਖ਼ਮੀ ਹੈ
Accident
ਮਿਲਾਨ: ਇਟਲੀ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕੋ ਪ੍ਰਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਮਹਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਟਲੀ ਦੇ ਬੇਲੂਨੋ ਜ਼ਿਲ੍ਹੇ ’ਚ ਇਕ ਕਾਰ ਦਾ ਸੰਤੁਲਨ ਵਿਗੜਨ ਗਿਆ, ਜਿਸ ਨੇ ਸੜਕ ’ਤੇ ਪੈਦਲ ਜਾ ਰਹੇ 4 ਲੋਕਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ। ਇਨ੍ਹਾਂ ’ਚੋਂ 2 ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 2 ਸਾਲਾ ਬੱਚਾ, ਜੋ ਬੇਬੀ ਸਟਰਾਲਰ ਵਿਚ ਸੀ, ਦੀ ਹਸਪਤਾਲ ਜਾ ਕੇ ਮੌਤ ਹੋ ਗਈ।
ਇਹ ਵੀ ਪੜ੍ਹੋ: ਲੜਕੀ ’ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ: 4 ਪੁਲਿਸ ਅਧਿਕਾਰੀ ਕੀਤੇ ਗਏ ਲਾਈਨ ਹਾਜ਼ਰ
ਦਸਿਆ ਜਾ ਰਿਹਾ ਹੈ ਕਿ ਬੱਚੇ ਦੀ ਮਾਂ ਗੰਭੀਰ ਜ਼ਖ਼ਮੀ ਹੈ। ਇਸ ਹਾਦਸੇ ਵਿਚ ਕਾਰ ਚਾਲਕ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਅਧਿਕਾਰੀਆਂ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦਾ ਕਾਰਨ ਕਾਰ ਚਾਲਕ ਦੀ ਅਣਗਹਿਲੀ ਦਸਿਆ ਜਾ ਰਿਹਾ ਹੈ।