ਪਾਕਿਸਤਾਨ 'ਚ ਭਾਰੀ ਮੀਂਹ ਨੇ ਢਾਹਿਆ ਕਹਿਰ, ਚਾਰੇ ਪਾਸੇ ਹੋਇਆ ਪਾਣੀ-ਪਾਣੀ, 9 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

8 ਲੋਕ ਜ਼ਖਮੀ

photo

 

ਲਾਹੌਰ: ਪਾਕਿਸਤਾਨ ਦੇ ਲਾਹੌਰ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਕਈ ਇਲਾਕਿਆਂ 'ਚ ਮਕਾਨਾਂ ਨੂੰ ਨੁਕਸਾਨ ਪੁੱਜਾ ਹੈ ਜਦਕਿ ਕਈ ਥਾਵਾਂ 'ਤੇ ਸੜਕਾਂ ਛੱਪੜ ਬਣ ਗਈਆਂ ਹਨ। ਇਥੇ ਬੀਤੇ ਦਿਨ ਹੋਈ ਭਾਰੀ ਬਾਰਿਸ਼ ਨੇ ਪਿਛਲੇ 30 ਸਾਲਾਂ ਦਾ ਰਿਕਾਰਡ ਤੋੜ ਦਿਤਾ ਅਤੇ ਸਿਰਫ 10 ਘੰਟਿਆਂ ਦੇ ਅੰਦਰ 290 ਮਿਲੀਮੀਟਰ ਮੀਂਹ ਪਿਆ। ਅਸਮਾਨ ਤੋਂ ਆਏ ਮੀਂਹ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਬਰਸਾਤੀ ਪਾਣੀ ਵਿਚ ਡੁੱਬਣ ਕਾਰਨ ਮਰਨ ਵਾਲਾ ਇਕ ਬੱਚਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ 3 ਲੋਕਾਂ ਦੀ ਬਿਜਲੀ ਦਾ ਝਟਕਾ ਲੱਗਣ ਨਾਲ ਅਤੇ ਦੋ ਦੀ ਘਰ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ED ਦੀ ਕਾਰਵਾਈ, ਕਾਰੋਬਾਰੀ ਦਿਨੇਸ਼ ਅਰੋੜਾ ਨੂੰ ਕੀਤਾ ਗ੍ਰਿਫਤਾਰ  

ਪ੍ਰੋਵਿੰਸ਼ੀਅਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਡਾਇਰੈਕਟਰ ਜਨਰਲ ਇਮਰਾਨ ਕੁਰੈਸ਼ੀ ਨੇ ਦਸਿਆ ਕਿ ਪੰਜਾਬ ਸੂਬੇ 'ਚ ਬਾਰਸ਼ ਦੌਰਾਨ ਨੌਂ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪਾਕਿਸਤਾਨ 'ਚ ਮੌਸਮ ਵਿਭਾਗ ਨੇ ਪਹਿਲਾਂ ਹੀ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਅਜਿਹੇ 'ਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਇਸ ਵਾਰ ਵੀ ਪਾਕਿਸਤਾਨ 'ਚ ਪਿਛਲੇ ਸਾਲ ਵਾਂਗ ਹੀ ਸਥਿਤੀ ਰਹੇਗੀ, ਉਹ ਵੀ ਜਦੋਂ ਦੇਸ਼ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਖੰਨਾ ਪੁਲਿਸ ਵਲੋਂ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜ਼ੀ ਗਿਰੋਹ ਦੇ 5 ਮੈਂਬਰ ਗ੍ਰਿਫ਼਼ਤਾਰ

ਪਿਛਲੇ ਸਾਲ ਵੀ ਪਾਕਿਸਤਾਨ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ। ਜਾਣਕਾਰੀ ਅਨੁਸਾਰ ਪਾਕਿਸਤਾਨ ਦਾ ਇਕ ਤਿਹਾਈ ਹਿੱਸਾ ਪਾਣੀ ਵਿੱਚ ਡੁੱਬ ਗਿਆ ਸੀ। ਇਸ ਦੌਰਾਨ 1700 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਕਈ ਲੋਕ ਬੇਘਰ ਹੋ ਗਏ ਸਨ। ਇੰਨਾ ਹੀ ਨਹੀਂ 10 ਲੱਖ ਤੋਂ ਵੱਧ ਘਰ ਰੁੜ੍ਹ ਗਏ ਅਤੇ ਕਰੀਬ 90 ਲੱਖ ਪਸ਼ੂਆਂ ਦੀ ਵੀ ਮੌਤ ਹੋ ਗਈ।