Bangladesh Violence: ਅਦਾਕਾਰ ਸ਼ਾਂਤੋ ਅਤੇ ਉਨ੍ਹਾਂ ਦੇ ਪਿਤਾ ਨੂੰ ਪ੍ਰਦਰਸ਼ਨਕਾਰੀਆਂ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਏਜੰਸੀ

ਖ਼ਬਰਾਂ, ਕੌਮਾਂਤਰੀ

Bangladesh Violence: ਹਸੀਨਾ ਦੀ ਪਾਰਟੀ ਦੇ 20 ਲੋਕ ਮਾਰੇ ਗਏ

Actor Shanto and his father were beaten to death by protesters

 

Bangladesh News: ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਸ਼ਹਾਬੂਦੀਨ ਦੇ ਪ੍ਰੈੱਸ ਸਕੱਤਰ ਨੇ ਮੰਗਲਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਇਹ ਫੈਸਲਾ ਸੰਸਦ ਭੰਗ ਹੋਣ ਤੋਂ ਬਾਅਦ ਪ੍ਰਧਾਨ ਸ਼ਹਾਬੁਦੀਨ ਅਤੇ ਵਿਦਿਆਰਥੀ ਨੇਤਾਵਾਂ ਵਿਚਾਲੇ ਹੋਈ ਬੈਠਕ 'ਚ ਲਿਆ ਗਿਆ। ਇਸ ਵਿੱਚ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀ ਵੀ ਮੌਜੂਦ ਸਨ।

ਇੱਥੇ ਦੱਸ ਦੇਈਏ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੁਝ ਦਿਨ ਭਾਰਤ 'ਚ ਰਹਿ ਸਕਦੀ ਹੈ। ਬਰਤਾਨੀਆ ਵਿਚ ਪਨਾਹ ਮਿਲਣ ਦੀਆਂ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਉਥੋਂ ਦੀ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਬਰਤਾਨੀਆ ਪੁੱਜਣ 'ਤੇ ਬੰਗਲਾਦੇਸ਼ 'ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਸਮਾਚਾਰ ਏਜੰਸੀ ਪੀ.ਟੀ.ਆਈ. ਮੁਤਾਬਕ ਸ਼ੇਖ ਹਸੀਨਾ ਨੂੰ ਫਿਲਹਾਲ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਮਰੀਕਾ ਨੇ ਸ਼ੇਖ ਹਸੀਨਾ ਦਾ ਵੀਜ਼ਾ ਰੱਦ ਕਰ ਦਿੱਤਾ ਹੈ। ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ।

ਅਵਾਮੀ ਲੀਗ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨਾਲ ਸਬੰਧਤ ਘੱਟੋ-ਘੱਟ 29 ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਮੰਗਲਵਾਰ ਨੂੰ ਬੰਗਲਾਦੇਸ਼ ਵਿੱਚ ਬਰਾਮਦ ਕੀਤੀਆਂ ਗਈਆਂ। ਇਸ ਵਿੱਚ ਅਵਾਮੀ ਲੀਗ ਦੇ 20 ਆਗੂ ਵੀ ਸ਼ਾਮਲ ਹਨ। ਸੋਮਵਾਰ ਨੂੰ ਅਦਾਕਾਰ ਸ਼ਾਂਤੋ ਖਾਨ ਅਤੇ ਉਸ ਦੇ ਪਿਤਾ ਸਲੀਮ ਖਾਨ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਸਲੀਮ ਅਵਾਮੀ ਲੀਗ ਪਾਰਟੀ ਨਾਲ ਜੁੜਿਆ ਹੋਇਆ ਸੀ।

ਬੰਗਲਾਦੇਸ਼ੀ ਅਦਾਕਾਰ ਸ਼ਾਂਤੋ ਖਾਨ ਅਤੇ ਉਸ ਦੇ ਨਿਰਮਾਤਾ ਪਿਤਾ ਸਲੀਮ ਖਾਨ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਸਲੀਮ ਹਸੀਨਾ ਦੀ ਪਾਰਟੀ ਅਵਾਮੀ ਲੀਗ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਨੇ ਹਸੀਨਾ ਦੇ ਪਿਤਾ ਮੁਜੀਬ-ਉਰ-ਰਹਿਮਾਨ 'ਤੇ ਆਧਾਰਿਤ ਫਿਲਮ ਬਣਾਈ ਸੀ।

ਢਾਕਾ ਦੀ ਇਕ ਨਿਊਜ਼ ਰਿਪੋਰਟ ਮੁਤਾਬਕ ਉਹ ਸੋਮਵਾਰ ਨੂੰ ਆਪਣੇ ਘਰੋਂ ਭੱਜ ਰਹੇ ਸੀ। ਫਰੱਕਾਬਾਦ ਦੇ ਬਾਜ਼ਾਰ ਵਿੱਚ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ। ਸ਼ਾਂਤੋ ਖਾਨ ਨੇ 'ਬਾਬੂਜਾਨ', 'ਤੁੰਗੀਪਾਰਾ ਮੀਆਂ ਭਾਈ' ਅਤੇ 'ਬਿਕਸੋਵ' ਵਰਗੀਆਂ ਬੰਗਾਲੀ ਫਿਲਮਾਂ 'ਚ ਕੰਮ ਕੀਤਾ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਦਾ ਸਾਹਮਣਾ ਕਰ ਰਿਹਾ ਸੀ।