ਟਵਿਟਰ ਤੋਂ ਬਾਅਦ ਹੁਣ ਮੈਟਾ 'ਚ 'ਹਜ਼ਾਰਾਂ' ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਤਿਆਰੀ
'ਦਿ ਵਾਲ ਸਟਰੀਟ ਜਰਨਲ' ਦੀ ਰਿਪੋਰਟ ਮੁਤਾਬਕ ਹਜ਼ਾਰਾਂ ਕਰਮਚਾਰੀਆਂ ਨੂੰ ਮੈਟਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ।
ਨਿਊਯਾਰਕ: ਟਵਿਟਰ ਵੱਲੋਂ ਆਪਣੇ ਕਈ ਕਰਮਚਾਰੀਆਂ ਨੂੰ ਬਰਖਾਸਤ ਕਰਨ ਤੋਂ ਬਾਅਦ ਫੇਸਬੁੱਕ ਦੀ ਮੂਲ ਕੰਪਨੀ ਮੇਟਾ ਵੀ ਵੱਡੇ ਪੱਧਰ 'ਤੇ ਛਾਂਟੀ ਦੀ ਯੋਜਨਾ ਬਣਾ ਰਹੀ ਹੈ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਪਿਛਲੇ ਇਕ ਸਾਲ ਵਿਚ ਟੈਕਨਾਲੋਜੀ ਦਿੱਗਜ ਵਿਚ ਇਹ ਸ਼ਾਇਦ ਸਭ ਤੋਂ ਵੱਡੀ ਛਾਂਟੀ ਹੋਵੇਗੀ।
'ਦਿ ਵਾਲ ਸਟਰੀਟ ਜਰਨਲ' ਦੀ ਰਿਪੋਰਟ ਮੁਤਾਬਕ ਹਜ਼ਾਰਾਂ ਕਰਮਚਾਰੀਆਂ ਨੂੰ ਮੈਟਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ। ਮੈਟਾ ਕੋਲ ਕੁੱਲ 87,000 ਕਰਮਚਾਰੀ ਹਨ। ਬੁੱਧਵਾਰ ਤੋਂ ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਦੀ ਪ੍ਰਕਿਰਿਆ ਹੋ ਸਕਦੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਕੰਪਨੀ ਦੇ ਅਧਿਕਾਰੀਆਂ ਨੇ ਕਰਮਚਾਰੀਆਂ ਨੂੰ ਇਸ ਹਫਤੇ ਤੋਂ ਕਿਸੇ ਵੀ ਬੇਲੋੜੀ ਯਾਤਰਾ 'ਤੇ ਨਾ ਜਾਣ ਲਈ ਕਿਹਾ ਹੈ। ਕੰਪਨੀ ਦੇ 18 ਸਾਲਾਂ ਦੇ ਇਤਿਹਾਸ ਵਿਚ ਕਰਮਚਾਰੀਆਂ ਦੀ ਇਹ ਸਭ ਤੋਂ ਵੱਡੀ ਛਾਂਟੀ ਹੋਵੇਗੀ।
ਮੇਟਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮਾਰਕ ਜ਼ੁਕਰਬਰਗ ਨੇ ਕਿਹਾ ਹੈ ਕਿ ਕੰਪਨੀ ਉੱਚ ਤਰਜੀਹ ਵਾਲੇ ਵਿਕਾਸ ਖੇਤਰਾਂ ਵਿਚ ਥੋੜ੍ਹੇ ਜਿਹੇ ਨਿਵੇਸ਼ਾਂ 'ਤੇ ਧਿਆਨ ਕੇਂਦਰਿਤ ਕਰੇਗੀ। ਉਹਨਾਂ ਕਿਹਾ, “2023 ਦੇ ਅੰਤ ਤੱਕ ਸਾਡੀ ਸੰਸਥਾ ਦਾ ਆਕਾਰ ਅੱਜ ਦੇ ਬਰਾਬਰ ਜਾਂ ਥੋੜਾ ਛੋਟਾ ਹੋ ਜਾਵੇਗਾ”।