Pakistan News: ਕਰਾਚੀ ਵਿਚ ਬਹੁਮੰਜ਼ਿਲਾ ਮਾਲ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ

ਏਜੰਸੀ

ਖ਼ਬਰਾਂ, ਕੌਮਾਂਤਰੀ

12 ਦਿਨਾਂ ਵਿਚ ਕਿਸੇ ਮਾਲ ਵਿਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ

File Photo

Pakistan News: ਕਰਾਚੀ ਸ਼ਹਿਰ ਵਿਚ ਬੁੱਧਵਾਰ ਸ਼ਾਮ ਨੂੰ ਇਕ ਸ਼ਾਪਿੰਗ ਅਤੇ ਰਿਹਾਇਸ਼ੀ ਮਾਲ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ।

ਕਰਾਚੀ ਦੇ ਮੇਅਰ ਮੁਰਤਜ਼ਾ ਵਹਾਬ ਨੇ ਪੁਸ਼ਟੀ ਕੀਤੀ ਹੈ ਕਿ ਆਇਸ਼ਾ ਮੰਜ਼ਿਲ ਇਲਾਕੇ 'ਚ ਸਥਿਤ ਇਮਾਰਤ 'ਚੋਂ ਹੁਣ ਤੱਕ ਤਿੰਨ ਸੜੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਹਾਲਾਂਕਿ, ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ ਜਦੋਂ ਕਿ ਹਾਦਸੇ ਵਿਚ ਝੁਲਸਣ ਵਾਲੇ ਦੋ ਲੋਕ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਹੁਮਾਯੂੰ ਖਾਨ ਨੇ ਕਿਹਾ ਕਿ ਅੱਗ ਜ਼ਮੀਨੀ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਤੇਜ਼ੀ ਨਾਲ ਤਿੰਨ ਹੋਰ ਮੰਜ਼ਿਲਾਂ ਤੱਕ ਫੈਲ ਗਈ। ਫਾਇਰ ਵਿਭਾਗ ਦੀਆਂ 6 ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਸੁਰੱਖਿਆ ਮੁਲਜ਼ਮਾਂ ਦੀ ਮਦਦ ਨਾਲ ਉਸ ਨੇ ਸਭ ਤੋਂ ਪਹਿਲਾਂ ਸਾਰੇ ਰਿਹਾਇਸ਼ੀ ਅਪਾਰਟਮੈਂਟ ਖ਼ਾਲੀ ਕਰਵਾਏ ਅਤੇ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਨੂੰ ਬੁਝਾਇਆ ਜਾ ਰਿਹਾ ਹੈ ਅਤੇ ਇਮਾਰਤ ਵਿਚ ਲਾਸ਼ਾਂ ਅਤੇ ਜ਼ਖਮੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।

ਫਾਇਰ ਵਿਭਾਗ ਦੇ ਅਧਿਕਾਰੀ ਹੁਮਾਯੂੰ ਖ਼ਾਨ ਨੇ ਦੱਸਿਆ ਕਿ ਅੱਗ ਜ਼ਮੀਨੀ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਤੇਜ਼ੀ ਨਾਲ ਤਿੰਨ ਹੋਰ ਮੰਜ਼ਿਲਾਂ ਤੱਕ ਫੈਲ ਗਈ। ਉਨ੍ਹਾਂ ਕਿਹਾ ਕਿ ਹੇਠਲੀ ਮੰਜ਼ਿਲ 'ਤੇ ਕਰੀਬ 200 ਦੁਕਾਨਾਂ ਹਨ ਜਦਕਿ ਚਾਰ ਹੋਰ ਮੰਜ਼ਿਲਾਂ 'ਤੇ ਰਿਹਾਇਸ਼ੀ ਅਪਾਰਟਮੈਂਟ ਹਨ। ਸੀਨੀਅਰ ਪੁਲਸ ਅਧਿਕਾਰੀ ਅਫ਼ਜ਼ਲ ਪੇਚਿਓ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲੋਕਾਂ ਨੇ ਇਮਾਰਤ ਨੂੰ ਖ਼ਾਲੀ ਕਰਵਾਉਣ ਲਈ ਇਕ-ਦੂਜੇ ਦੀ ਮਦਦ ਕੀਤੀ। ਇਸ ਦੌਰਾਨ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਤਾਇਨਾਤ ਕੀਤੀਆਂ ਗਈਆਂ ਹਨ।

ਦੱਸ ਦਇਏ ਕਿ 12 ਦਿਨਾਂ ਵਿਚ ਕਿਸੇ ਮਾਲ ਵਿਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। 25 ਨਵੰਬਰ ਨੂੰ ਸ਼ਹਿਰ ਦੇ ਗੁਲਿਸਤਾਨ-ਏ-ਜੌਹਰ ਇਲਾਕੇ 'ਚ ਛੇ ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗ ਗਈ ਸੀ, ਜਿਸ 'ਚ 11 ਲੋਕਾਂ ਦੀ ਮੌਤ ਹੋ ਗਈ ਸੀ।

(For more news apart from Four people died in fire in Pakistan, stay tuned to Rozana Spokesman)