ਸ਼ਾਂਤੀ ਦੇ ਸੁਨੇਹੇ ਭੇਜ ਰਹੇ ਇਮਰਾਨ ਖ਼ਾਨ ਨੂੰ ਆਇਆ ਮੋਦੀ 'ਤੇ ਗੁੱਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਰਤ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਸ਼ਾਂਤੀ ਪ੍ਰਸਤਾਵ'ਤੇ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਗਈ...

Imran Khan accuses India

ਇਸਲਾਮਾਬਾਦ:ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਰਤ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਸ਼ਾਂਤੀ ਪ੍ਰਸਤਾਵ'ਤੇ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਗਈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਦੋ ਪਰਮਾਣੂ ਸ਼ਕਤੀਆਂ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਯੁੱਧ ਆਤਮਘਾਤੀ ਹੋ ਸਕਦਾ ਹੈ। ਇਸ ਲਈ ਯੁੱਧ ਤੋਂ ਬਚਣ ਲਈ ਦੋ ਪੱਖੀ ਗੱਲਬਾਤ ਕਰਨਾ ਹੀ ਸਹੀ ਬਦਲ ਹੈ।

ਇਹ ਗੱਲ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਤੁਰਕੀ ਦੀ ਖ਼ਬਰ ਏਜੰਸੀ ਨੂੰ ਦਿੱਤੇ  ਇੰਟਰਵਿਊ ਦੌਰਾਨ ਆਖੀ। ਪੀਟੀਆਈ ਮੁਤਾਬਕ ਇਮਰਾਨ ਖ਼ਾਨ ਨੇ ਇੱਛਾ ਜ਼ਾਹਰ ਕੀਤੀ ਕਿ ਉਹ ਇਕ ਵਾਰ ਫਿਰ ਭਾਰਤ ਨਾਲ ਸ਼ਾਂਤੀ ਦੇ ਵਰਤਾਅ ਲਈ ਗੱਲਬਾਤ ਕਰਨਗੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਜੰਗ ਲਈ ਕਦੇ ਵੀ ਤਿਆਰ ਨਹੀਂ ਹੋਏ ਕਿਉਂਕਿ ਇਹ ਦੋਵਾਂ ਦੇ ਹਿੱਤ ਵਿਚ ਨਹੀਂ ਸੀ ਅਤੇ ਦੋਵਾਂ ਲਈ ਨੁਕਸਾਨਦੇਈ ਹੈ।

ਜਿਸ ਦੇ ਚਲਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਕਦੀ ਵੀ ਸ਼ਾਂਤੀ ਵਾਰਤਾ ਪ੍ਰਤੀ ਕੋਈ ਪ੍ਰਤੀਕਿਰਿਆ ਨਹੀਂ ਦਿਤੀ। ਭਾਰਤ ਹਮੇਸ਼ਾ ਤੋਂ ਇਹ ਕਹਿੰਦਾ ਆਇਆ ਹੈ ਕਿ ਗੱਲਬਾਤ ਤੇ ਅਤਿਵਾਦ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਜੇ ਭਾਰਤ ਸ਼ਾਂਤੀ ਲਈ ਇਕ ਕਦਮ ਵਧਾਉਂਦਾ ਹੈ ਤਾਂ ਉਹ ਦੋ ਕਦਮ ਅੱਗੇ ਵਧਾਉਣਗੇ ਪਰ ਭਾਰਤ ਹਮੇਸ਼ਾ ਤੋਂ ਹੀ ਪਾਕਿਸਤਾਨ ਨਾਲ ਗੱਲਬਾਤ ਦੇ ਪ੍ਰਸਤਾਵ ਨੂੰ ਲੱਤ ਮਾਰਦਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਦੋ ਪਰਮਾਣੂ ਸ਼ਕਤੀ ਵਾਲੇ ਦੇਸ਼ਾਂ ਨੂੰ ਯੁੱਧ ਬਾਰੇ ਕਦੀ ਸੋਚਣਾ ਵੀ ਨਹੀਂ ਚਾਹੀਦਾ ਇਹ ਦੋਨਾਂ ਦੀ ਸਿਹਤ ਲਈ ਠੀਕ ਨਹੀਂ  ਹੈ ਇਸ ਲਈ ਦੋਨਾਂ ਵਿਚਾਲੇ ਸ਼ੀਤ ਯੁੱਧ (cold war) ਵੀ ਨਹੀਂ ਹੋਣਾ ਚਾਹੀਦਾ,ਕਿਉਂਕਿ ਇਸ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ। ਦੋ ਪਰਮਾਣੂ ਦੇਸ਼ਾਂ ਲਈ ਯੁੱਧ ਖ਼ੁਦਕੁਸ਼ੀ ਕਰਨ ਵਰਗਾ ਹੈ। ਕਸ਼ਮੀਰ ਦੇ ਮੁੱਦੇ ਸਬੰਧੀ ਇਮਰਾਨ ਨੇ ਕਿਹਾ ਕਿ ਭਾਰਤ ਕਦੀ ਵੀ ਕਸ਼ਮੀਰੀਆਂ ਦੇ ਅਧਿਕਾਰ ਕੁਚਲ ਨਹੀਂ ਸਕੇਗਾ।