International Students in Canada: ਕੈਨੇਡਾ ਵਿਚ ਵਧ ਰਹੀ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਪਰ ਕਈ ਸਮੱਸਿਆਵਾਂ ਨਾਲ ਜੂਝ ਰਹੇ ਵਿਦਿਆਰਥੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਅਗਲੇ 2 ਸਾਲਾਂ ਵਿਚ 14.5 ਲੱਖ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਦਾ ਟੀਚਾ

File Image

International Students in Canada: ਕੈਨੇਡਾ ਵਿਚ ਪਿਛਲੇ 3 ਸਾਲਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ 60% ਦਾ ਵਾਧਾ ਹੋਇਆ ਹੈ, ਜਦਕਿ ਸਰਕਾਰ ਨੇ ਅਗਲੇ 2 ਸਾਲਾਂ ਲਈ ਇਕ ਵੱਡਾ ਟੀਚਾ ਰੱਖਿਆ ਹੈ। ਕੈਨੇਡਾ ਸਰਕਾਰ ਨੇ ਅਗਲੇ 2 ਸਾਲਾਂ ਵਿਚ 14.5 ਲੱਖ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਦਾ ਟੀਚਾ ਰੱਖਿਆ ਹੈ।

ਇਕ ਪਾਸੇ ਜਿਥੇ ਕੈਨੇਡਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵੱਧ ਰਹੀ ਹੈ, ਦੂਜੇ ਪਾਸੇ ਉਥੇ ਵਿਦਿਆਰਥੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੋਂ ਦੇ ਵਿਦਿਆਰਥੀ ਰੁਜ਼ਗਾਰ ਦੇ ਨਾਲ-ਨਾਲ ਮਾਨਸਿਕ ਸਿਹਤ ਨਾਲ ਵੀ ਜੂਝ ਰਹੇ ਹਨ। ਕੈਨੇਡਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਆਉਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦੀ ਰਿਹਾਇਸ਼, ਭੋਜਨ ਅਤੇ ਨੌਕਰੀ ਦੇ ਸ਼ੋਸ਼ਣ ਦੇ ਨਾਲ-ਨਾਲ ਉਨ੍ਹਾਂ ਨੂੰ ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦੇਸ਼ੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੇ ਜਿਥੇ ਯੂਨੀਵਰਸਿਟੀਆਂ ਅਤੇ ਸਿੱਖਿਆ ਜਗਤ ਵਿਚ ਖੁਸ਼ੀ ਦੀ ਲਹਿਰ ਪਾਈ ਹੈ, ਉਥੇ ਹੀ ਇਸ ਨੂੰ ਲੈ ਕੇ ਚਿੰਤਾਵਾਂ ਵੀ ਹਨ।

ਸਿੱਖਿਆ ਜਗਤ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਇਸ ਗੱਲੋਂ ਚਿੰਤਤ ਹਾਂ ਕਿ ਵਧਦੀ ਗਿਣਤੀ ਕਾਰਨ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਹੋਣਾ ਸ਼ੁਰੂ ਨਾ ਹੋ ਜਾਵੇ ਅਤੇ ਕਮਰਿਆਂ ਦੇ ਵਧਦੇ ਕਿਰਾਏ ਦਾ ਸਾਹਮਣਾ ਨਾ ਕਰਨਾ ਪਵੇ। ਹਾਲਾਂਕਿ, ਇਸ ਨੂੰ ਕਾਬੂ ਵਿਚ ਰੱਖਣ ਅਤੇ ਹੋਰ ਸਮੱਸਿਆਵਾਂ ਨੂੰ ਰੋਕਣ ਲਈ, ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਈ ਐਲਾਨ ਕੀਤੇ ਹਨ। ਵਿਦੇਸ਼ੀ ਵਿਦਿਆਰਥੀਆਂ ਦੇ ਕੰਮ ਦੇ ਘੰਟੇ 20 ਘੰਟੇ ਤੋਂ ਵੱਧ ਕਰ ਦਿਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਕਾਲਜਾਂ ਨੂੰ ਓਨੇ ਹੀ ਵਿਦਿਆਰਥੀਆਂ ਨੂੰ ਦਾਖਲਾ ਦੇਣਾ ਚਾਹੀਦਾ ਹੈ, ਜਿੰਨਾਂ ਨੂੰ ਉਹ ਹੋਸਟਲ ਦੀ ਸਹੂਲਤ ਪ੍ਰਦਾਨ ਕਰ ਸਕਦੇ ਹਨ।

3 ਸਾਲਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ 60% ਵਾਧਾ

ਕੈਨੇਡਾ ਵਿਚ ਪਿਛਲੇ ਤਿੰਨ ਸਾਲਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ ਅਸਾਧਾਰਨ ਵਾਧਾ ਹੋਇਆ ਹੈ। ਇਮੀਗ੍ਰੇਸ਼ਨ ਮੰਤਰਾਲੇ ਦੇ ਅਨੁਸਾਰ, ਇਨ੍ਹਾਂ ਸਾਲਾਂ ਵਿਚ 60% ਤੋਂ ਵੱਧ ਦਾ ਵਾਧਾ ਹੋਇਆ ਹੈ। ਜਦਕਿ 2021 ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 560,000 ਸੀ, 2022 ਵਿਚ ਇਹ ਗਿਣਤੀ 8,38,000 ਤਕ ਪਹੁੰਚ ਗਈ। ਸਾਲ 2023 ਵਿਚ 10 ਲੱਖ ਵਿਦਿਆਰਥੀਆਂ ਨੇ ਦਾਖਲਾ ਲਿਆ ਹੈ।

ਕੈਨੇਡਾ ਦੀ ਰਣਨੀਤੀ ਪੱਛਮੀ ਦੇਸ਼ਾਂ ਦੇ ਉਲਟ

ਜਿਥੇ ਇਟਲੀ, ਕੈਨੇਡਾ ਅਤੇ ਹੋਰ ਪੱਛਮੀ ਦੇਸ਼ ਇਮੀਗ੍ਰੇਸ਼ਨ ਨੂੰ ਲੈ ਕੇ ਸਖ਼ਤ ਹੁੰਦੇ ਜਾ ਰਹੇ ਹਨ, ਉਥੇ ਕੈਨੇਡਾ ਇਸ ਮਾਮਲੇ ਵਿਚ ਉਲਟ ਨੀਤੀ ਅਪਣਾ ਰਿਹਾ ਹੈ। ਇਸ ਦਾ ਮੁੱਖ ਕਾਰਨ ਦੇਸ਼ ਵਿਚ ਹੁਨਰਮੰਦ ਮਜ਼ਦੂਰਾਂ ਦੀ ਘਾਟ ਅਤੇ ਸਿੱਖਿਆ ਖੇਤਰ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਹੈ।

(For more Punjabi news apart from 'Bad parenting fee' at Georgia restaurant, stay tuned to Rozana Spokesman)