ਇਸ ਦੇਸ਼ ਦੇ ਸਿਹਤ ਮੰਤਰੀ ਨੇ ਕੀਤਾ ਲੌਕਡਾਊਨ ਦਾ ਉਲੰਘਣ, ਚਲੀ ਗਈ ਕੁਰਸੀ
ਕੋਰੋਨਾ ਵਾਇਰਸ ਕਾਰਨ ਲਗਭਗ ਪੂਰੀ ਦੁਨੀਆ ਵਿਚ ਲੌਕਡਾਊਨ ਲਾਗੂ ਹੈ।
ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਲਗਭਗ ਪੂਰੀ ਦੁਨੀਆ ਵਿਚ ਲੌਕਡਾਊਨ ਲਾਗੂ ਹੈ। ਵੱਖ-ਵੱਖ ਦੇਸ਼ਾਂ ਵਿਚ ਇਸ ਦਾ ਪਾਲਣ ਨਾ ਕਰਨ ਵਾਲਿਆਂ ਲਈ ਸਜ਼ਾ ਵੀ ਤੈਅ ਕੀਤੀ ਗਈ ਹੈ ਪਰ ਲੌਕਡਾਊਨ ਦਾ ਪਾਲਣ ਨਾ ਕਰਨ ਦੀ ਵਜ੍ਹਾ ਨਾਲ ਨਿਊਜ਼ੀਲੈਂਡ ਦੇ ਸਿਹਤ ਮੰਤਰੀ ਦੀ ਕੁਰਸੀ ਹੀ ਚਲੀ ਗਈ।
ਦਰਅਸਲ ਅਪਣੇ ਦੇਸ਼ ਵਿਚ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਨਿਊਜ਼ੀਲੈਂਡ ਵਿਚ ਸਖਤ ਨਿਯਮ ਲਾਗੂ ਕੀਤੇ ਗਏ ਹਨ ਅਤੇ ਇਹਨਾਂ ਨਿਯਮਾਂ ਨੂੰ ਤੋੜਨ ਵਾਲਿਆਂ ਖਿਲਾਫ਼ ਸਰਕਾਰ ਸਖਤੀ ਵੀ ਅਪਣਾ ਰਹੀ ਹੈ। ਇਸੇ ਦਾ ਨੁਕਸਾਨ ਇੱਥੋਂ ਦੇ ਸਿਹਤ ਮੰਤਰੀ ਡੇਵਿਡ ਕਲਾਰਕ ਨੂੰ ਭੁਗਤਣਾ ਪਿਆ।
ਦਰਅਸਲ ਉਹਨਾਂ ‘ਤੇ ਕਾਰਵਾਈ ਕਰਦਿਆਂ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਨੇ ਉਹਨਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਜੂਨੀਅਰ ਰੈਂਕ ਦਾ ਮੰਤਰੀ ਬਣਾ ਦਿੱਤਾ। ਇਸ ਤੋਂ ਬਾਅਦ ਸਿਹਤ ਮੰਤਰੀ ਡੇਵਿਡ ਕਲਾਰਕ ਨੇ ਵੀ ਆਪਣੀ ਗਲਤੀ ਮੰਨ ਲਈ ਅਤੇ ਕਿਹਾ ਕਿ ਉਹਨਾਂ ਨੇ ਦੇਸ਼ ਵਿਚ ਲੌਕਡਾਊਨ ਲਈ ਲਾਗੂ ਕੀਤੇ ਗਏ ਨਿਯਮਾਂ ਦਾ ਉਲੰਘਣ ਕੀਤਾ ਸੀ।
ਉਹਨਾਂ ਨੇ ਆਪਣੀ ਗਲਤੀ ਮੰਨ ਲਈ ਅਤੇ ਕਿਹਾ ਕਿ ਉਹਨਾਂ ਨੂੰ ਅਜਿਹੇ ਸਮੇਂ ਆਪਣੇ ਪਰਿਵਾਰ ਨਾਲ ਘਰ ਵਿਚ ਹੀ ਰਹਿਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਪ੍ਰੇਰਣਾ ਦਿੱਤੀ ਜਾ ਸਕੇ। ਉਹਨਾ ਕਿਹਾ ਕਿ ਉਹਨਾਂ ਨੇ ਅਪਣੀ ਗਲਤੀ ਨਾਲ ਦੇਸ਼ ਨੂੰ ਸ਼ਰਮਿੰਦਾ ਕੀਤਾ ਹੈ।
ਦੱਸ ਦਈਏ ਕਿ ਜਦੋਂ ਪੂਰੀ ਦੁਨੀਆ ਵਿਚ ਲੌਕਡਾਊਨ ਚੱਲ ਰਿਹਾ ਹੈ ਤਾਂ ਅਜਿਹੇ ਸਮੇਂ ਵਿਚ ਨਿਊਜ਼ੀਲੈਂਡ ਦੇ ਸਿਹਤ ਮੰਤਰੀ ਅਪਣੇ ਪਰਿਵਾਰ ਨਾਲ ਸਮੁੰਦਰ ਕਿਨਾਰੇ ਡਰਾਇਵ ਦਾ ਨਜ਼ਾਰਾ ਲੈ ਰਹੇ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।