ਅਮਰੀਕਾ: ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਗੋਲੀਬਾਰੀ, ਦੋ ਦੀ ਮੌਤ ਤੇ ਕਈ ਜ਼ਖਮੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਗੋਲੀਬਾਰੀ ਤੋਂ ਬਾਅਦ ਦੋ ਸ਼ੱਕੀਆਂ ਨੂੰ ਹਿਰਾਸਤ ਵਿਚ ਲਿਆ ਗਿਆ

Firing near Virginia Commonwealth University in America


ਵਰਜੀਨੀਆ: ਅਮਰੀਕਾ ਦੇ ਵਰਜੀਨੀਆ ਸੂਬੇ ਦੇ ਰਿਚਮੰਡ 'ਚ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੀਡੀਆ ਰੀਪੋਰਟਾਂ ਮੁਤਾਬਕ ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਨੇੜੇ ਹਾਈ ਸਕੂਲ ਵਿਚ ਜਸ਼ਨ ਤੋਂ ਬਾਅਦ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਕ-ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: 16000 ਲੋਕਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲੇ ਦਿਲ ਦੇ ਡਾਕਟਰ ਦਾ ਹਾਰਟ ਅਟੈਕ ਕਾਰਨ ਦਿਹਾਂਤ

ਰਿਚਮੰਡ ਦੇ ਪੁਲਿਸ ਮੁਖੀ ਰਿਕ ਐਡਵਰਡਸ ਨੇ ਮੀਡੀਆ ਨੂੰ ਦਸਿਆ ਕਿ ਗੋਲੀਬਾਰੀ ਤੋਂ ਬਾਅਦ ਦੋ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਥੀਏਟਰ ਵਿਚ ਜਿਥੇ ਗ੍ਰੈਜੂਏਸ਼ਨ ਪ੍ਰੋਗਰਾਮ ਹੋ ਰਿਹਾ ਸੀ, ਦੇ ਅਧਿਕਾਰੀਆਂ ਨੇ ਸ਼ਾਮ 5:15 ਵਜੇ (ਸਥਾਨਕ ਸਮੇਂ) ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿਤੀ ਗਈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ। ਹਾਲਾਂਕਿ ਹਿਰਾਸਤ 'ਚ ਲਏ ਗਏ ਸ਼ੱਕੀਆਂ ਦੀ ਪਛਾਣ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 12 ਜੂਨ ਨੂੰ ਪਿਪਲੀ 'ਚ ਇਕੱਠੇ ਹੋਣਗੇ ਦੇਸ਼ ਦੇ ਕਿਸਾਨ, ਕੀਤਾ ਜਾਵੇਗਾ ‘ਐਮ.ਐਸ.ਪੀ. ਲਿਆਉ ਕਿਸਾਨ ਬਚਾਉ’ ਅੰਦੋਲਨ  

ਰਿਚਮੰਡ ਦੇ ਮੇਅਰ ਲੇਵਰ ਸਟੋਨੀ ਨੇ ਕਿਹਾ ਕਿ ਅਜਿਹੀ ਘਟਨਾ ਕਿਤੇ ਵੀ ਨਹੀਂ ਹੋਣੀ ਚਾਹੀਦੀ। ਅਸੀਂ ਇਸ ਵਿਚ ਸ਼ਾਮਲ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਰਿਚਮੰਡ ਪਬਲਿਕ ਸਕੂਲਜ਼ ਨੇ ਆਪਣੀ ਵੈਬਸਾਈਟ 'ਤੇ ਇਕ ਸੰਦੇਸ਼ ਵਿਚ ਕਿਹਾ ਕਿ ਗੋਲੀਬਾਰੀ ਥੀਏਟਰ ਤੋਂ ਬਾਹਰ ਗਲੀ ਦੇ ਪਾਰ ਮੋਨਰੋ ਪਾਰਕ ਵਿਚ ਹੋਈ। ਇਹ ਘਟਨਾ ਕਾਲਜ ਕੈਂਪਸ ਦੇ ਨਾਲ ਲੱਗਦੇ ਹਾਈ ਸਕੂਲ ਦੇ ਗ੍ਰੈਜੂਏਸ਼ਨ ਸਮਾਰੋਹ ਤੋਂ ਬਾਅਦ ਵਾਪਰੀ।