Amritsar news: ਅੰਮ੍ਰਿਤਸਰ ’ਚ 6 ਕਿੱਲੋ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ
Amritsar news: ਸਰਹੱਦ ਪਾਰ ਤੋਂ ਭੇਜੀ ਗਈ ਸੀ ਹੈਰੋਇਨ ਦੀ ਖੇਪ, ਫ਼ਰਾਰ ਤਸਕਰ ਦੀ ਭਾਲ ਜਾਰੀ : ਡੀਜੀਪੀ
6 kg heroin seized in Amritsar, two drug smugglers arrested: ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਛੇ ਕਿਲੋ ਹੈਰੋਇਨ ਬਰਾਮਦ ਕਰਕੇ ਅਤੇ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ।’’
ਗੌਰਵ ਯਾਦਵ ਨੇ ਕਿਹਾ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮ ਨੇ ਭਕਨਾ ਪਿੰਡ ਨੇੜੇ ਗੁਰਦਿੱਤਾ ਉਰਫ਼ ਕਾਲੂ ਅਤੇ ਕੈਪਟਨ ਨੂੰ ਮੋਟਰਸਾਈਕਲ ’ਤੇ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਸਨ। ਉਨ੍ਹਾਂ ਕਿਹਾ, ‘‘ਇਹ ਖੇਪ ਪਾਕਿਸਤਾਨੀ ਤਸਕਰਾਂ ਨੇ ਪੰਜਾਬ ਵਿੱਚ ਵੇਚਣ ਲਈ ਭੇਜੀ ਸੀ।’’ ਯਾਦਵ ਨੇ ਕਿਹਾ ਕਿ ਇੱਕ ਹੋਰ ਦੋਸ਼ੀ ਅਜੇ ਵੀ ਫ਼ਰਾਰ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
(For more news apart from Amritsar Latest News, stay tuned to Rozana Spokesman)