ਵਿਸ਼ਵ ਬੈਂਕ ਦੇ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਭਾਰਤ ਆਉਣਗੇ ਅਜੇਪਾਲ ਸਿੰਘ ਬੰਗਾ
ਜੀ-20 ਦੇ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਬੈਠਕ ਵਿਚ ਹੋਣਗੇ ਸ਼ਾਮਲ
ਵਾਸ਼ਿੰਗਟਨ: ਵਿਸ਼ਵ ਬੈਂਕ ਦੇ ਪ੍ਰਧਾਨ ਅਜੇਪਾਲ ਸਿੰਘ ਬੰਗਾ ਅਗਲੇ ਹਫ਼ਤੇ ਅਹਿਮਦਾਬਾਦ ਵਿਚ ਜੀ-20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਭਾਰਤ ਦਾ ਦੌਰਾ ਕਰਨਗੇ। ਵਿਸ਼ਵ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਬੰਗਾ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ।
ਇਹ ਵੀ ਪੜ੍ਹੋ: ਲੁਧਿਆਣਾ ਟ੍ਰਿਪਲ ਕਤਲਕਾਂਡ ਬਾਰੇ CP ਮਨਦੀਪ ਸਿੱਧੂ ਨੇ ਕੀਤਾ ਵੱਡਾ ਖੁਲਾਸਾ
ਭਾਰਤੀ-ਅਮਰੀਕੀ ਅਜੇ ਬੰਗਾ (63) ਨੇ ਜੂਨ ਵਿਚ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ। ਇਸ ਦੇ ਨਾਲ, ਉਹ ਦੋ ਗਲੋਬਲ ਵਿੱਤੀ ਸੰਸਥਾਵਾਂ - ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐਮ.ਐਫ.) ਵਿਚੋਂ ਕਿਸੇ ਇਕ ਦੀ ਪ੍ਰਧਾਨਗੀ ਰੱਖਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਬਣ ਗਏ ਹਨ।
ਇਹ ਵੀ ਪੜ੍ਹੋ: ਚੰਡੀਗੜ੍ਹ : ਡਿਊਟੀ ’ਤੇ ਤਾਇਨਾਤ SI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਭਾਰਤ ਇਸ ਸਮੇਂ ਜੀ-20 ਦੀ ਪ੍ਰਧਾਨਗੀ ਸੰਭਾਲ ਰਿਹਾ ਹੈ। ਗੁਜਰਾਤ ਜੁਲਾਈ ਦੇ ਪਹਿਲੇ ਦੋ ਹਫ਼ਤਿਆਂ ਵਿਚ ਚਾਰ ਜੀ-20 ਮੀਟਿੰਗਾਂ ਦੀ ਮੇਜ਼ਬਾਨੀ ਕਰੇਗਾ।
ਅਧਿਕਾਰੀਆਂ ਅਨੁਸਾਰ, ਇਹ ਮੀਟਿੰਗਾਂ ਵਪਾਰਕ ਪ੍ਰਤੀਨਿਧੀਆਂ ਨੂੰ ਵੱਖ-ਵੱਖ ਆਰਥਕ ਅਤੇ ਵਪਾਰਕ ਵਿਸ਼ਿਆਂ 'ਤੇ ਅਪਣੇ ਵਿਚਾਰ ਅਤੇ ਨੀਤੀਗਤ ਸਿਫ਼ਾਰਸ਼ਾਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਆਲਮੀ ਆਰਥਕ ਏਜੰਡੇ ਅਤੇ ਨੀਤੀਆਂ ਨੂੰ ਰੂਪ ਦੇਣ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।