ਕੈਨੇਡਾ ਸਰਕਾਰ ਨੇ ਕੀਤਾ ਵੱਡਾ ਐਲਾਨ, ਕੌਮਾਂਤਰੀ ਵਿਦਿਆਰਥੀਆਂ ਨੂੰ ਮਿਲੀ 40 ਘੰਟੇ ਕੰਮ ਕਰਨ ਦੀ ਮਿਲੀ ਇਜ਼ਾਜਤ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਹ ਪ੍ਰਾਜੈਕਟ 15 ਨਵੰਬਰ 2022 ਤੋਂ ਸ਼ੁਰੂ ਹੋ ਕੇ 31 ਦਸੰਬਰ 2023 ਤੱਕ ਚੱਲੇਗਾ

The Canadian government made a big announcement

 


ਓਟਾਵਾ : ਕੈਨੇਡਾ ਵਿੱਚ ਰਹਿੰਦੇ ਕੌਮਾਂਤਰੀ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੈਨੇਡਾ ਨੇ ਵੱਡਾ ਫ਼ੈਸਲਾ ਲੈਂਦਿਆਂ ਕੌਮਾਂਤਰੀ ਵਿਦਿਆਰਥੀਆਂ ਦੀ ਕੰਮ ਕਰਨ ਦੀ ਸਮਾਂ ਹੱਦ ਵਧਾ ਦਿੱਤੀ ਹੈ। ਹੁਣ ਕੈਨੇਡਾ ਵਿੱਚ ਵਿਦਿਆਰਥੀ ਕਾਨੂੰਨੀ ਤੌਰ ਉੱਤੇ 15 ਨਵੰਬਰ, 2022 ਤੋਂ 31 ਦਸੰਬਰ, 2023 ਤੱਕ ਹਫ਼ਤੇ ਵਿੱਚ 40 ਘੰਟੇ ਕੰਮ ਕਰ ਸਕਦੇ ਹਨ।

ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਓਟਵਾ 'ਚ ਐਲਾਨ ਕੀਤਾ ਕਿ ਇਹ ਪ੍ਰਾਜੈਕਟ 15 ਨਵੰਬਰ 2022 ਤੋਂ ਸ਼ੁਰੂ ਹੋ ਕੇ 31 ਦਸੰਬਰ 2023 ਤੱਕ ਚੱਲੇਗਾ। ਫਰੇਜ਼ਰ ਨੇ ਕਿਹਾ, ‘‘ਇਹ ਬਦਲਾਅ ਆਉਣ ਵਾਲੇ ਛੁੱਟੀਆਂ ਦੇ ਸੀਜ਼ਨ ਲਈ ਆਪਣੇ ਸਟਾਫ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਜ਼ਾਰਾਂ ਮਾਲਕਾਂ ਨੂੰ ਹੁਲਾਰਾ ਦੇਵੇਗਾ।’’ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਪੂਰਾ ਕੰਮ ਕਰਨ ਦੀ ਖੁੱਲ੍ਹ ਹੋ ਜਾਣ ’ਤੇ ਕੁਝ ਮਾਲਕਾਂ ਵੱਲੋਂ ਕੀਤੀ ਜਾਂਦੀ ਲੁੱਟ-ਖਸੁੱਟ ਵੀ ਘਟ ਜਾਵੇਗੀ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਵਿਦਿਆਰਥੀ ਮਿਆਦ ਪੁੱਗਣ ਵਾਲੇ ਅਧਿਐਨ ਪਰਮਿਟਾਂ ਨੂੰ ਆਨਲਾਈਨ ਰੀਨਿਊ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਵਿਦਿਆਰਥੀ ਹਫ਼ਤੇ ਵਿਚ ਸਿਰਫ਼ 20 ਘੰਟੇ ਹੀ ਕੰਮ ਕਰ ਸਕਦੇ ਸਨ ਪਰ ਹੁਣ ਕੈਨੇਡਾ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ ਵਿਦਿਆਰਥੀਆਂ ਨੂੰ 20 ਘੰਟੇ ਦੀ ਬਜਾਏ 40 ਘੰਟੇ ਕੰਮ ਕਰਨ ਦੀ ਕਾਨੂੰਨੀ ਇਜਾਜ਼ਤ ਦੇ ਦਿੱਤੀ ਹੈ।