ਗ੍ਰਹਿ ਮੰਤਰਾਲਾ ਨੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਐਲਾਨਿਆ ਅੱਤਵਾਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਕੈਨੇਡਾ ਵਿਖੇ ਰਹਿੰਦਾ ਦੱਸਿਆ ਜਾਂਦਾ ਹੈ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ 

Image

 

ਨਵੀਂ ਦਿੱਲੀ - ਕੈਨੇਡਾ ਅਧਾਰਤ ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਸੰਚਾਲਕ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੂੰ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਨੇ ਕਤਲ, ਜ਼ਬਰੀ ਵਸੂਲੀ ਅਤੇ ਫ਼ਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ, ਮਨੋਨੀਤ ਅੱਤਵਾਦੀ ਘੋਸ਼ਿਤ ਕਰ ਦਿੱਤਾ।

ਨੋਟੀਫਿਕੇਸ਼ਨ ਅਨੁਸਾਰ, ਮੌਜੂਦਾ ਸਮੇਂ ਵਿੱਚ ਕੈਨੇਡਾ ਵਿੱਚ ਰਹਿ ਰਿਹਾ ਅਰਸ਼ਦੀਪ, ਕੇ ਟੀ ਐਫ਼. ਨਾਲ ਜੁੜਿਆ ਹੋਇਆ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਅਰਸ਼ਦੀਪ ਰਾਸ਼ਟਰੀ ਜਾਂਚ ਏਜੰਸੀ ਦੁਆਰਾ ਦਰਜ ਕੀਤੇ ਗਏ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਪੰਜਾਬ ਵਿੱਚ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ, ਅੱਤਵਾਦੀ ਫੰਡਿੰਗ ਲਈ ਪੈਸਾ ਵਸੂਲਣ, ਕਤਲ ਦੀ ਕੋਸ਼ਿਸ਼, ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਸਮੇਤ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਹੈ।"

“ਅਰਸ਼ਦੀਪ ਹਰਦੀਪ ਸਿੰਘ ਨਿੱਝਰ ਦੇ ਬਹੁਤ ਨੇੜੇ ਹੈ, ਜੋ ਕਿ ਯੂ.ਏ.ਪੀ.ਏ. ਦੇ ਤਹਿਤ ਨਾਮਜ਼ਦ ਅੱਤਵਾਦੀ ਹੈ, ਅਤੇ ਉਸ ਦੀ ਤਰਫੋਂ ਅੱਤਵਾਦੀ ਮਾਡਿਊਲ ਚਲਾਉਂਦਾ ਹੈ। ਉਹ ਦਹਿਸ਼ਤੀ ਗਤੀਵਿਧੀਆਂ ਤੋਂ ਇਲਾਵਾ ਕਤਲ, ਜ਼ਬਰੀ ਵਸੂਲੀ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ ਅਤੇ ਉਹ ਦਹਿਸ਼ਤੀ ਫੰਡਿੰਗ, ਵੱਡੇ ਪੱਧਰ 'ਤੇ ਨਸ਼ਿਆਂ ਜਾਂ ਹਥਿਆਰਾਂ ਦੀ ਸਰਹੱਦ ਪਾਰ ਤਸਕਰੀ ਵਿੱਚ ਵੀ ਸ਼ਾਮਲ ਹੈ" ਇਸ ਵਿੱਚ ਇਹ ਵੀ ਕਿਹਾ ਗਿਆ ਹੈ।