ਪਾਕਿ ਦੇ ਰਖਿਆ ਬਜਟ ਵਿਚ ਕੋਈ ਕਟੌਤੀ ਨਹੀਂ ਹੋਵੇਗੀ : ਮੰਤਰੀ

ਏਜੰਸੀ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨ ਦੇ ਇਕ ਸੀਨੀਅਰ ਮੰਤਰੀ ਨੇ ਦੇਸ਼ ਦੇ ਰਖਿਆ ਬਜਟ ਵਿਚ ਕਿਸੇ ਤਰ੍ਹਾਂ ਦੀ ਕਟੌਤੀ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ

Fawad Chaudhry

ਇਸਲਾਮਾਬਾਦ : ਪਾਕਿਸਤਾਨ ਦੇ ਇਕ ਸੀਨੀਅਰ ਮੰਤਰੀ ਨੇ ਦੇਸ਼ ਦੇ ਰਖਿਆ ਬਜਟ ਵਿਚ ਕਿਸੇ ਤਰ੍ਹਾਂ ਦੀ ਕਟੌਤੀ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਲਈ ਰਖਿਆ ਬਜਟ ਨੂੰ ਵਧਾਇਆ ਜਾ ਸਕਦਾ ਹੈ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਸੂਚੀਬੱਧ ਕੀਤਾ ਕਿ ਪਾਕਿਸਤਾਨ ਦੀ ਸਰਕਾਰ ਅਤੇ ਫੌਜ ਵਿਚਾਲੇ ਬੇਮਿਸਾਲ ਤਾਲਮੇਲ ਦਾ ਦੌਰ ਚੱਲ ਰਿਹਾ ਹੈ। ਚੌਧਰੀ ਨੇ ਵੀਰਵਾਰ ਨੂੰ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਦੇਸ਼ ਦਾ ਰਖਿਆ ਬਜਟ ਖੇਤਰ ਦੇ ਹੋਰ ਦੇਸ਼ਾਂ ਦੇ ਮੁਕਾਬਲੇ ਵਿਚ ਪਹਿਲਾਂ ਤੋਂ ਹੀ ਘੱਟ ਹੈ,

ਇਸ ਲਈ ਇਸ ਨੂੰ ਵਧਾਇਆ ਜਾਣਾ ਚਾਹੀਦਾ ਹੈ। ਖਰਚੇ ਨੂੰ 10 ਫ਼ੀ ਸਦੀ ਤੱਕ ਘੱਟ ਕਰਨ ਲਈ ਸਰਕਾਰ ਦੀ ਬਚਤ ਉਪਾਅ ਬਾਰੇ ਪੁੱਛੇ ਜਾਣ 'ਤੇ ਚੌਧਰੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਰਖਿਆ ਬਜਟ ਤੋਂ ਦਿੱਕਤਾਂ ਹਨ ਅਤੇ ਉਹ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਾਡਾ ਰਖਿਆ ਬਜਟ ਭਾਰਤ ਸਣੇ ਖੇਤਰ ਦੇ ਹੋਰ ਦੇਸ਼ਾਂ ਦੇ ਮੁਕਾਬਲੇ ਵਿਚ ਪਹਿਲਾਂ ਤੋਂ ਹੀ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਅਪਣੀ ਸੁਰੱਖਿਆ ਵਧਾਉਣਾ ਚਾਹੁੰਦੇ ਹਨ ਅਤੇ ਇਸ ਲਈ ਸਾਨੂੰ ਆਪਣਾ ਰਖਿਆ ਬਜਟ ਵਧਾਉਣਾ ਹੋਵੇਗਾ। ਇਸ ਦੇ ਲਈ ਸਾਨੂੰ ਹੋਰ ਮਾਲੀਆ ਇਕੱਠਾ ਕਰਨਾ ਹੋਵੇਗਾ। ਪਾਕਿਸਤਾਨ ਦਾ ਮੌਜੂਦਾ ਰੱਖਿਆ ਖ਼ਰਚ ਤਕਰੀਬਨ ਇਕ ਲੱਖ ਕਰੋੜ ਹੈ। (ਪੀਟੀਆਈ)