Hardeep Singh Nijjar: ਹਰਦੀਪ ਨਿੱਝਰ ਦੇ ਕਤਲ ਦੀ ਵੀਡੀਓ ਆਈ ਸਾਹਮਣੇ, 2 ਗੱਡੀਆਂ 'ਚ ਆਏ ਸੀ 6 ਹਮਲਾਵਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਵੀਡੀਓ ਵਿਚ ਨਿੱਝਰ ਆਪਣੇ ਸਲੇਟੀ ਰੰਗ ਦੇ ਡੌਜ ਰੈਮ ਪਿਕਅੱਪ ਟਰੱਕ ਵਿੱਚ ਗੁਰਦੁਆਰੇ ਦੀ ਪਾਰਕਿੰਗ ਵਿਚੋਂ ਨਿਕਲਦਾ ਦਿਖਾਈ ਦੇ ਰਿਹਾ ਹੈ।

Video of Hardeep Singh Nijjar's killing in Canada surfaces

Hardeep Singh Nijjar: ਓਟਾਵਾ  : ਭਾਰਤ ਵਿਚ ਨਾਮਜ਼ਦ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਸਾਹਮਣੇ ਆ ਗਈ ਹੈ, ਜਿਸ ਵਿਚ ਨਿੱਝਰ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀਆਂ ਮਾਰਦੇ ਹੋਏ ਦਿਖਾਇਆ ਗਿਆ ਹੈ, ਜਿਸ ਨੂੰ 'ਕਾਂਟਰੈਕਟ ਕਿਲਿੰਗ' ਦੱਸਿਆ ਗਿਆ ਹੈ। ਕੈਨੇਡਾ ਸਥਿਤ ਸੀ.ਬੀ.ਸੀ. ਨਿਊਜ਼ ਨੇ ਇਹ ਰਿਪੋਰਟ ਦਿੱਤੀ ਹੈ।

ਨਿੱਝਰ, ਜਿਸ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ 2020 ਵਿਚ ਗਰਮਖਿਆਲੀ ਨਾਮਜ਼ਦ ਕੀਤਾ ਗਿਆ ਸੀ, ਨੂੰ 18 ਜੂਨ 2023 ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਇੱਕ ਗੁਰਦੁਆਰੇ ਤੋਂ ਬਾਹਰ ਆਉਣ ਸਮੇਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਸੀ.ਬੀ.ਸੀ. ਨਿਊਜ਼ ਮੁਤਾਬਕ ਵੀਡੀਓ 'ਦਿ ਫਿਫਥ ਅਸਟੇਟ' ਵੱਲੋਂ ਪ੍ਰਾਪਤ ਕੀਤੀ ਗਈ ਹੈ ਅਤੇ ਇੱਕ ਤੋਂ ਵੱਧ ਸਰੋਤਾਂ ਵੱਲੋਂ ਸੁਤੰਤਰ ਤੌਰ 'ਤੇ ਪੁਸ਼ਟੀ ਕੀਤੀ ਗਈ ਹੈ।

ਇਸ ਹਮਲੇ ਵਿਚ 6 ਲੋਕ ਅਤੇ 2 ਵਾਹਨ ਸ਼ਾਮਲ ਸਨ। ਵੀਡੀਓ ਵਿਚ ਨਿੱਝਰ ਆਪਣੇ ਸਲੇਟੀ ਰੰਗ ਦੇ ਡੌਜ ਰੈਮ ਪਿਕਅੱਪ ਟਰੱਕ ਵਿੱਚ ਗੁਰਦੁਆਰੇ ਦੀ ਪਾਰਕਿੰਗ ਵਿਚੋਂ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਸੇਡਾਨ ਉਸ ਦੇ ਸਾਹਮਣੇ ਆ ਜਾਂਦੀ ਹੈ, ਜਿਸ ਨਾਲ ਨਿੱਝਰ ਆਪਣਾ ਪਿਕਅੱਪ ਟਰੱਕ ਨੂੰ ਰੋਕ ਲੈਂਦਾ ਹੈ। ਸੀ.ਬੀ.ਸੀ. ਨਿਊਜ਼ ਦੀ ਰਿਪੋਰਟ ਮੁਤਾਬਕ ਫਿਰ 2 ਲੋਕ ਦੌੜਦੇ ਹਨ ਅਤੇ ਸਿਲਵਰ ਰੰਗ ਦੀ ਟੋਇਟਾ ਕੈਮਰੀ ਵਿਚ ਭੱਜਣ ਤੋਂ ਪਹਿਲਾਂ ਨਿੱਝਰ ਨੂੰ ਗੋਲੀਆਂ ਮਾਰ ਦਿੰਦੇ ਹਨ।

ਦੋ ਗਵਾਹ, ਜੋ ਘਟਨਾ ਦੇ ਸਮੇਂ ਨੇੜੇ ਦੇ ਇੱਕ ਮੈਦਾਨ ਵਿਚ ਫੁੱਟਬਾਲ ਖੇਡ ਰਹੇ ਸਨ, ਉਹਨਾਂ ਨੇ ਖੁਲਾਸਾ ਕੀਤਾ ਕਿ ਉਹ ਉਸ ਜਗ੍ਹਾ ਵੱਲ ਭੱਜੇ, ਜਿੱਧਰ ਗੋਲੀਆਂ ਦੀ ਆਵਾਜ਼ ਆਈ ਸੀ ਅਤੇ ਉਨ੍ਹਾਂ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਇੱਕ ਗਵਾਹ ਭੁਪਿੰਦਰਜੀਤ ਸਿੰਘ ਸਿੱਧੂ ਨੇ ਦਿ ਫਿਫਥ ਅਸਟੇਟ ਨੂੰ ਦੱਸਿਆ, 'ਅਸੀਂ ਉਨ੍ਹਾਂ ਦੋ ਵਿਅਕਤੀਆਂ ਨੂੰ ਭੱਜਦੇ ਦੇਖਿਆ।

ਅਸੀਂ ਉਸ ਪਾਸੇ ਭੱਜਣ ਲੱਗੇ,  ਜਿੱਥੋਂ ਆਵਾਜ਼ ਆ ਰਹੀ ਸੀ। ਫਿਰ ਉਸ ਨੇ ਆਪਣੇ ਦੋਸਤ ਮਲਕੀਤ ਸਿੰਘ ਨੂੰ ਕਿਹਾ ਕਿ ਉਹ ਪੈਦਲ ਜਾ ਰਹੇ ਦੋ ਲੋਕਾਂ ਦਾ ਪਿੱਛਾ ਕਰੇ, ਜਦੋਂਕਿ ਉਹ ਨਿੱਝਰ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।' ਮਲਕੀਤ ਸਿੰਘ ਨੇ ਦੱਸਿਆ ਕਿ ਉਸ ਨੇ ਦੋਵਾਂ ਵਿਅਕਤੀਆਂ ਦਾ ਉਦੋਂ ਤੱਕ ਪਿੱਛਾ ਕੀਤਾ ਜਦੋਂ ਤੱਕ ਉਹ ਟੋਇਟਾ ਕੈਮਰੀ ਵਿੱਚ ਨਹੀਂ ਚੜ੍ਹ ਗਏ। ਸਿੰਘ ਨੇ ਕਿਹਾ, "ਇੱਕ ਕਾਰ ਆਈ ਅਤੇ ਉਹ ਉਸ ਵਿੱਚ ਚੜ੍ਹ ਗਏ। ਉਸ ਕਾਰ ਵਿੱਚ 3 ਹੋਰ ਲੋਕ ਬੈਠੇ ਸਨ।"