ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ

ਏਜੰਸੀ

ਖ਼ਬਰਾਂ, ਕੌਮਾਂਤਰੀ

ਮਹਿਲਾ ਦੇ 10 ਬੱਚਿਆਂ 'ਚੋਂ 7 ਲੜਕੇ ਅਤੇ 3 ਲੜਕੀਆਂ ਹਨ

Gosiame Thamara Sithole

ਕੇਪੈ ਟਾਊਨ-ਜੁੜਵਾਂ ਬੱਚੇ ਹੋਣਾ ਅੱਜ ਦੇ ਸਮੇਂ 'ਚ ਸਮੇਂ 'ਚ ਆਮ ਗੱਲ ਹੈ ਕਿਉਂਕਿ ਕਦੇ-ਕਦੇ ਇਕ ਹੀ ਵਾਰ ਕਈ ਬੱਚਿਆਂ ਦੇ ਜਨਮ ਲੈਣ ਦੀਆਂ ਖਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪਰ ਇਸ ਵਾਰ ਇਕ ਮਹਿਲਾ ਨੇ ਸਾਰੇ ਰਿਕਾਰਡ ਤੋੜਦੇ ਹੋਏ ਇਕੱਠੇ 10 ਬੱਚਿਆਂ ਨੂੰ ਜਨਮ ਦਿੱਤਾ।

ਇਹ ਵੀ ਪੜ੍ਹੋ-ਭੀੜ 'ਚ ਖੜ੍ਹੇ ਵਿਅਕਤੀ ਨੇ France ਦੇ ਰਾਸ਼ਟਰਪਤੀ ਦੇ ਮਾਰਿਆ ਥੱਪੜ, ਦੇਖੋ ਵੀਡੀਓ

ਸਾਊਥ ਅਫਰੀਕਾ ਦੀ 37 ਸਾਲਾ ਗੋਸਿਆਮੀ ਥਮਾਰਾ ਸਿਟਹੋਲ ਨੇ ਦਾਅਵਾ ਕੀਤਾ ਹੈ ਕਿ ਉਸ ਨੇ 10 ਬੱਚਿਆਂ ਨੂੰ ਜਨਮ ਦਿੱਤਾ ਹੈ। ਜੇਕਰ ਇਹ ਗੱਲ ਸਹੀ ਸਾਬਤ ਹੁੰਦੀ ਹੈ ਤਾਂ ਇਹ ਆਪਣੇ ਆਪ 'ਚ ਰਿਕਾਰਡ ਬਣ ਜਾਵੇਗਾ। ਕਿਉਂਕਿ ਇਸ ਤੋਂ ਪਹਿਲਾਂ 9 ਬੱਚਿਆਂ ਨੂੰ ਜਨਮ ਦੇਣ ਦਾ ਰਿਕਾਰਡ ਮਾਲੀ ਦੇ ਨਾਂ ਹੈ ਜਿਸ ਨੇ ਮਈ 'ਚ ਹੀ ਇਹ ਰਿਕਾਰਡ ਕਾਈਮ ਕੀਤਾ ਸੀ।

ਇਹ ਵੀ ਪੜ੍ਹੋ-ਪੰਜਾਬ ਸਰਕਾਰ ਨੂੰ ਇਲਾਜ ਲਈ ਗੁਹਾਰ ਲਾਉਣ ਵਾਲੇ DSP ਹਰਜਿੰਦਰ ਸਿੰਘ ਦੀ ਹੋਈ ਮੌਤ

ਇਹ ਵੀ ਪੜ੍ਹੋ-ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਕੌਰ ਨੂੰ ਵੱਡਾ ਝਟਕਾ, ਖਤਰੇ 'ਚ ਪਈ ਲੋਕਸਭਾ ਮੈਂਬਰਸ਼ਿਪ

ਇਸ ਦੇ ਲਈ ਸਾਰਾ ਕੁਝ ਕਰਨਾ ਮੁਸ਼ਕਲ ਹੋ ਰਿਹਾ ਸੀ। ਸਿਟਹੋਲ ਨੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਤੀ ਤੇਬੋਹੋ ਨੂੰ 8 ਬੱਚਿਆਂ ਦੀ ਉਮੀਦ ਸੀ ਪਰ ਬਾਅਦ 'ਚ ਸਕੈਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ 10 ਬੱਚਿਆਂ ਦੀ ਮਾਂ ਬਣਨ ਵਾਲੀ ਹੈ਼।

ਇਹ ਵੀ ਪੜ੍ਹੋ-'ਸਾਈਕਲ ਗਰਲ' ਨਾਲ ਪ੍ਰਿਯੰਕਾ ਗਾਂਧੀ ਨੇ ਫੋਨ 'ਤੇ ਗੱਲਬਾਤ ਕਰ ਦਿੱਤਾ ਇਹ ਭਰੋਸਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਦੀ ਸ਼ੁਰੂਆਤ 'ਚ ਮਾਲੀ ਦੀ 25 ਸਾਲਾ ਇਕ ਮਹਿਲਾ ਨੇ 9 ਬੱਚਿਆਂ ਨੂੰ ਜਨਮ ਦੇ ਕੇ ਰਿਕਾਰਡ ਬਣਾਇਆ ਸੀ ਅਤੇ ਹੁਣ ਉਸ ਦਾ ਰਿਕਾਰਡ ਸਿਟਹੋਲ ਨੇ ਤੋੜ ਦਿੱਤਾ ਹੈ। ਮਹਿਲਾ ਨੇ ਮੋਰੱਕੋ 'ਚ ਹੋਈ ਡਿਲਿਵਰੀ ਦੌਰਾਨ 5 ਲੜਕੀਆਂ ਅਤੇ 4 ਲੜਕਿਆਂ ਨੂੰ ਜਨਮ ਦਿੱਤਾ ਸੀ। ਹਾਲਾਂਕਿ 2009 'ਚ ਅਮਰੀਕਾ ਦੀ ਨਾਦਯਾ ਸੁਲੇਮਾਨ ਨੇ ਵੀ 8 ਬੱਚਿਆਂ ਨੂੰ ਜਨਮ ਦਿੱਤਾ ਸੀ।

ਇਹ ਵੀ ਪੜ੍ਹੋ-ਹਸਪਤਾਲ ਨੇ ਇਸ ਕਾਰਨ ਰੱਦ ਕੀਤਾ ਹਨੀਪ੍ਰੀਤ ਦਾ ਅਟੈਂਡੇਟ ਕਾਰਡ