ਅਮਰੀਕਾ-ਰੂਸ ਕੋਰੋਨਾ ਦੇ ਇਲਾਜ 'ਤੇ ਮਿਲ ਕੇ ਕਰ ਸਕਦੇ ਹਨ ਕੰਮ 

ਏਜੰਸੀ

ਖ਼ਬਰਾਂ, ਕੌਮਾਂਤਰੀ

ਅਮਰੀਕਾ ਵਿਚ ਰੂਸ ਦੇ ਰਾਜਦੂਤ ਐਨਾਟੋਲੀ ਐਂਟੋਨੋਵ ਨੇ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਦੀ ਸੰਭਾਵਨਾ ਨੂੰ ਦੇਖਦੇ ਹੋਏ ਕੋਰੋਨਾ ਵਾਇਰਸ ਟੀਕਾ .......................

File pho

ਵਾਸ਼ਿੰਗਟਨ: ਅਮਰੀਕਾ ਵਿਚ ਰੂਸ ਦੇ ਰਾਜਦੂਤ ਐਨਾਟੋਲੀ ਐਂਟੋਨੋਵ ਨੇ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਦੀ ਸੰਭਾਵਨਾ ਨੂੰ ਦੇਖਦੇ ਹੋਏ ਕੋਰੋਨਾ ਵਾਇਰਸ ਟੀਕਾ ਵਿਕਸਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੁਝਾਅ ਦਿੱਤਾ।

 ਐਂਟੋਨੋਵ ਨੇ ਕਿਹਾ, "ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਦੇਸ਼ ਮਹਾਂਮਾਰੀ ਨੂੰ ਰੋਕਣ ਲਈ ਢੁਕਵੇਂ ਇਲਾਜ ਵਿਕਸਿਤ ਕਰਨ ਸਮੇਤ ਕੋਰੋਨਾ ਖ਼ਿਲਾਫ਼ ਲੜਾਈ ਦਾ ਬਹੁਤ ਵੱਡਾ ਸਮਰਥਨ ਕਰ ਸਕਦੇ ਹਨ।

ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਰੂਸ ਨੇ ਨਿਊਯਾਰਕ ਵਿਚ ਡਾਕਟਰੀ ਸਪਲਾਈ ਭੇਜ ਦਿੱਤੀ ਹੈ। ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਨਿਊਯਾਰਕ ਵਿਚ ਹੈ।  

  ਇਸਦੇ ਨਾਲ ਹੀ  ਭਾਰਤ ਵਿੱਚ ਕੋਰੋਨਾ ਵਾਇਰਸ ਦਿਨ ਪ੍ਰਤੀ ਦਿਨ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਆਏ ਦਿਨ ਮਾਮਲਿਆਂ ਦੀ ਗਿਣਤੀ ਵਿਚ ਤੇਜ਼ੀ ਆ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 24,879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 487 ਲੋਕਾਂ ਦੀ ਮੌਤ ਹੋਈ ਹੈ।

ਇਸ ਤੋਂ ਬਾਅਦ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ 7,67,296 ਹੋ ਗਈ ਹੈ। ਜਿਨ੍ਹਾਂ ਵਿਚ 2,69,789 ਮਾਮਲੇ ਐਕਟਿਵ ਹਨ। 4,76,378 ਲੋਕ ਠੀਕ ਹੋ ਚੁੱਕੇ ਹਨ ਜਾਂ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 21,129 ਲੋਕਾਂ ਦੀ ਮੌਤ ਹੋ ਚੁੱਕੀ ਹੈ

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ 8 ਜੁਲਾਈ ਤੱਕ ਕੋਰੋਨਾ ਲਈ ਕੁੱਲ 1,07,40,832 ਸੈਂਪਲਾਂ ਦਾ ਪਰੀਖਣ ਕੀਤਾ ਗਿਆ ਹੈ। ਇਹਨਾਅਂ ਵਿਚੋਂ 2,67,061 ਸੈਂਪਲਾਂ ਦਾ ਪਰੀਖਣ ਪਿਛਲੇ 24 ਘੰਟਿਆਂ ਵਿਚ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ