ਬੰਗਲਾਦੇਸ਼ ਵਿਚ ਵੱਡਾ ਹਾਦਸਾ: 6 ਮੰਜ਼ਿਲਾ ਫੈਕਟਰੀ 'ਚ ਭਿਆਨਕ ਅੱਗ, 50 ਤੋਂ ਵੱਧ ਮੌਤਾਂ

ਏਜੰਸੀ

ਖ਼ਬਰਾਂ, ਕੌਮਾਂਤਰੀ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਖੇ ਵੱਡਾ ਹਾਦਸਾ ਵਾਪਰਿਆ ਹੈ, ਇਸ ਦੌਰਾਨ 50 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।

Many killed in Bangladesh factory fire

ਢਾਕਾ: ਬੰਗਲਾਦੇਸ਼ (Bangladesh Factory Fire) ਦੀ ਰਾਜਧਾਨੀ ਢਾਕਾ ਵਿਖੇ ਵੱਡਾ ਹਾਦਸਾ ਵਾਪਰਿਆ ਹੈ, ਇਸ ਦੌਰਾਨ 50 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ। ਦਰਅਸਲ ਇੱਥੇ ਇਕ 6 ਮੰਜ਼ਿਲਾ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ, ਇਸ ਹਾਦਸੇ ਵਿਚ 52 ਲੋਕਾਂ ਦੀ ਮੌਤ (52 killed in Bangladesh factory fire) ਹੋ ਗਈ। ਇਸ ਤੋਂ ਇਲਾਵਾ ਕਰੀਬ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ ਤੇ ਕਈ ਲਾਪਤਾ ਵੀ ਹਨ।

ਹੋਰ ਪੜ੍ਹੋ: ਪੀਐਮ ਮੋਦੀ ਦਾ ਨਿਰਦੇਸ਼- ਆਕਸੀਜਨ ਪਲਾਂਟ ਲਗਵਾਉਣ ਲਈ ਸੂਬਿਆਂ ਨਾਲ ਸੰਪਰਕ ਤੇ ਤਾਲਮੇਲ ਵਧਾਉਣ ਅਧਿਕਾਰੀ

ਅੱਗ ਲੱਗਣ ਤੋਂ ਬਾਅਦ ਜਾਨ ਬਚਾਉਣ ਲਈ ਕਈ ਲੋਕਾਂ ਨੇ ਇਮਾਰਤ ਤੋਂ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਵਿਚ ਜ਼ਿਆਦਾਤਰ ਮਜ਼ਦੂਰ ਸਨ, ਜਿਨ੍ਹਾਂ ਵਿਚੋਂ ਕਈ ਅਜੇ ਵੀ ਅੰਦਰ ਫਸੇ ਹੋਏ ਹਨ। ਪੁਲਿਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਕਰੀਬ 5 ਵਜੇ ਰੂਪਗੰਜ ਇਲਾਕੇ ਵਿਚ ਸਥਿਤ ਫੂਡ ਐਂਜ ਬੇਵਰੇਜ ਫੈਕਟਰੀ ਵਿਚ ਅੱਗ (Deadly fire at Bangladesh factory) ਲੱਗ ਗਈ।

ਹੋਰ ਪੜ੍ਹੋ: ਮੀਂਹ ਪਵਾਉਣ ਲਈ ਗੁੱਡੀ ਫੂਕਣ ਦੀ ਰੀਤ ਨੂੰ ਸ਼ਿੱਦਤ ਨਾਲ ਨਿਭਾ ਰਹੀਆਂ ਹਨ ਬੀਬੀਆਂ

ਫਾਇਰ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 25 ਲੋਕਾਂ ਨੂੰ ਬਚਾਇਆ ਗਿਆ ਹੈ। ਉਹਨਾਂ ਕਿਹਾ ਕਿ ਮੌਤਾਂ ਦੀ ਗਿਣਤੀ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਫੈਕਟਰੀ ਵਿਚ ਫਸੇ ਲੋਕਾਂ ਨੂੰ ਲੱਭਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ ਹੈ।

ਹੋਰ ਪੜ੍ਹੋ: ਪਿੰਡ ਆਲੋਅਰਖ ਦੇ ਖੇਤਾਂ ਦਾ ਪਾਣੀ ਬਣਿਆ ਕੈਮੀਕਲ, ਕਿਸਨਾਂ ਦੀ ਫਸਲ ਹੋਈ ਬਰਬਾਦ, ਮੁਆਵਜ਼ੇ ਦੀ ਮੰਗ 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੰਗਲਾਦੇਸ਼ ਵਿਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਿਛਲੇ ਸਾਲ ਫਰਵਰੀ ਮਹੀਨੇ ਵਿਚ ਵੀ ਢਾਕਾ ਵਿਖੇ ਕੁਝ ਬਿਲਡਿਗਾਂ ਵਿਚ ਅੱਗ ਲੱਗੀ ਸੀ, ਇਸ ਹਾਦਸੇ ਵਿਚ 70 ਲੋਕਾਂ ਦੀ ਜਾਨ ਗਈ ਸੀ।