ਅਮਰੀਕਾ ਤੋਂ ਵੱਡੀ ਖ਼ਬਰ, ਜਹਾਜ਼ ਹੋਇਆ ਕ੍ਰੈਸ਼, 6 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

photo

ਮੁਰੀਏਟਾ : ਅਮਰੀਕਾ 'ਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਦੱਖਣੀ ਕੈਲੀਫੋਰਨੀਆ ’ਚ ਸ਼ਨੀਵਾਰ ਨੂੰ ਇਕ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ।

ਇਹ ਹਾਦਸਾ ਲਾਸ ਏਂਜਲਸ ਅਤੇ ਸਾਨ ਡਿਏਗੋ ਵਿਚਕਾਰ ਕੈਲੀਫੋਰਨੀਆ ਦੇ ਮੁਰੀਏਟਾ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਜਹਾਜ਼ ਨੇ ਲਾਸ ਵੇਗਾਸ ਦੇ ਹੈਰੀ ਰੀਡ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਅਨੁਸਾਰ ਇਹ ਸੇਸਨਾ ਸੀ 550 ਵਪਾਰਕ ਜਹਾਜ਼ ਸੀ।

ਅਧਿਕਾਰੀਆਂ ਨੂੰ ਘਟਨਾ ਦੀ ਸਵੇਰੇ 4:15 ਵਜੇ ਜਾਣਕਾਰੀ ਮਿਲੀ। ਉਸ ਸਮੇਂ ਜਹਾਜ਼ ਸੜ ਰਿਹਾ ਸੀ। ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।