Sad News : ਕੈਨੇਡਾ ’ਚ ਸੜਕ ਹਾਦਸੇ ਦੌਰਾਨ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ
Sad News : ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਤਨਪ੍ਰੀਤ ਸਿੰਘ
Canada News : ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।
ਜਤਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਜਤਨਪ੍ਰੀਤ ਸਿੰਘ ਬੀਤੇ ਦਿਨੀ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਵਾਪਰੇ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।
ਉਸ ਨੂੰ ਇਲਾਜ ਲਈ ਕੈਨੇਡਾ ਦੇ ਇੱਕ ਹਸਪਤਾਲ ’ਚ ਦਾਖਲ ਕਰਾਇਆ ਗਿਆ ਜਿੱਥੇ ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਤਨਪ੍ਰੀਤ ਸਿੰਘ ਦੇ ਪਿਤਾ ਕੁਲਦੀਪ ਸਿੰਘ ਸੀਨੀਅਰ ਪੱਤਰਕਾਰ ਸਨ ਤੇ ਉਹ ਵੀ ਅੱਜ ਕੱਲ੍ਹ ਕੈਨੇਡਾ ਵਿਚ ਰਹਿ ਰਹੇ ਸਨ। ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਨਾਲ ਪੱਤਰਕਾਰ ਕੁਲਦੀਪ ਸਿੰਘ ਜਾਫਲਪੁਰ ਨੂੰ ਗਹਿਰਾ ਸਦਮਾ ਪੁੱਜਾ ਹੈ।