ਕਮਰੇ 'ਚ ਸੌਂ ਰਹੇ ਸਨ ਲੋਕ, ਫਿਰ ਆਇਆ ਜ਼ਬਰਦਸਤ ਭੂਚਾਲ, ਕੁਝ ਹੀ ਪਲਾਂ 'ਚ ਕਬਰਿਸਤਾਨ ਬਣ ਗਿਆ ਮੋਰੱਕੋ ਸ਼ਹਿਰ
ਹੁਣ ਤੱਕ ਕੁੱਲ 820 ਲੋਕਾਂ ਦੀ ਹੋਈ ਮੌਤ ਅਤੇ 329 ਲੋਕ ਜ਼ਖ਼ਮੀ
ਉੱਤਰੀ ਅਫਰੀਕੀ ਦੇਸ਼ ਮੋਰੱਕੋ 'ਚ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਪਿਛਲੇ 120 ਸਾਲਾਂ ਵਿੱਚ ਉੱਤਰੀ ਅਫਰੀਕਾ ਵਿਚ ਆਉਣ ਵਾਲਾ ਇਹ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਮੰਨਿਆ ਜਾਂਦਾ ਹੈ।
ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਕਾਰਨ ਹੋਈ ਤਬਾਹੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਮੋਰੋਕੋ ਦੇ ਮਾਰਾਕੇਸ਼ ਸ਼ਹਿਰ ਵਿੱਚ ਹੋਈ ਤਬਾਹੀ ਨੇ ਸਥਾਨਕ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਹੁਣ ਤੱਕ ਕੁੱਲ 820 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 329 ਲੋਕ ਜ਼ਖ਼ਮੀ ਹੋਏ ਹਨ। ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਸ਼ਕਤੀਸ਼ਾਲੀ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ। ਮੋਰੱਕੋ 'ਚ ਹੋਈ ਤਬਾਹੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਭੂਚਾਲ ਕਾਰਨ ਪੂਰੀ ਇਮਾਰਤਾਂ ਢਹਿ ਢੇਰੀਆਂ ਹੋ ਗਈਆਂ।