Cricket Asia Cup 2025 ਦਾ ਅੱਜ ਤੋਂ ਯੂਏਈ ’ਚ ਹੋਵੇਗਾ ਆਗਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ’ਤੇ ਏਸ਼ੀਆ ਕੱਪ ਦੇ ਬਾਈਕਾਟ ਦੀ ਤੁਰੀ ਗੱਲ

Cricket Asia Cup 2025 to begin in UAE from today

ਯੂਏਈ : ਟੀ-20 ਕ੍ਰਿਕਟ ਏਸ਼ੀਆ ਕੱਪ 2025 ਅੱਜ ਤੋਂ ਯੂਏਈ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਉਥੇ ਹੀ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਏਸ਼ੀਆ ਕੱਪ ਦਾ ਬਾਈਕਾਟ ਕੀਤੇ ਜਾਣ ਦੀ ਗੱਲ ਟਰੈਂਡ ਕਰ ਰਹੀ ਹੈ। ਲੋਕਾਂ ਦਾ ਮੰਨਣਾ ਹੈ ਕਿ ਭਾਰਤ ਵੱਲੋਂ ਹਾਲ ਹੀ ’ਚ ਪਾਕਿਸਤਾਨ ਖਿਲਾਫ਼ ਅਪ੍ਰੇਸ਼ਨ ਸਿੰਦੂਰ ਕੀਤਾ ਗਿਆ ਸੀ ਅਤੇ ਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨਾਲ ਭਾਰਤੀ ਫੌਜ ਦਾ ਮੁਕਾਬਲਾ ਚੱਲ ਰਿਹਾ ਹੈ। ਭਾਰਤੀ ਫੌਜ ਵੱਲੋਂ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਸ ਮੁਕਾਬਲੇ ਭਾਰਤੀ ਦੌਜ ਦੇ ਦੋ ਫੌਜੀ ਜਵਾਨ ਵੀ ਸ਼ਹੀਦ ਹੋ ਗਏ। ਇਸ ਸਭ ਦੇ ਚਲਦਿਆਂ ਲੋਕਾਂ ਦਾ ਮੰਨਣਾ ਹੈ ਕਿ ਇਕ ਪਾਸੇ ਤਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ, ਉਥੇ ਹੀ ਭਾਰਤ-ਪਾਕਿਸਤਾਨ ਵਿਚਾਲੇ 14 ਸਤੰਬਰ ਨੂੰ ਕ੍ਰਿਕਟ ਏਸ਼ੀਆ ਕੱਪ ਦਾ ਮੈਚ ਖੇਡਿਆ ਜਾਣਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸਭ ਦੇ ਚਲਦਿਆਂ ਭਾਰਤ ਨੂੰ ਪਾਕਿਸਤਾਨ ਨਾਲ ਖੇਡੇ ਜਾਣ ਵਾਲੇ ਮੈਚ ਦਾ ਬਾਈਕਾਟ ਕਰ ਦੇਣਾ ਚਾਹੀਦਾ ਹੈ।
 ਏਸ਼ੀਆ ਕੱਪ ’ਚ ਭਾਰਤ ਅਤੇ ਪਾਕਿਸਤਾਨ ਮੈਚ ਖੇਡਣ ਜਾ ਰਹੇ ਹਨ, ਜਿਸ ਦਾ ਕਿ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਏਸ਼ੀਆ ਕੱਪ ਦਾ ਪਹਿਲਾ ਮੈਚ ਅੱਜ ਅਫ਼ਗਾਨਿਸਤਾਨ ਅਤੇ ਹਾਂਗਕਾਂਗ ਵਿਚਾਲੇ ਖੇਡਿਆ ਜਾਣਾ ਹੈ। ਏਸ਼ੀਆ ਕੱਪ ਦੇ ਮੈਚ ਭਾਰਤੀ ਸਮੇਂ ਅਨੁਸਾਰ ਰਾਤੀਂ 8 ਵਜੇ ਸ਼ੁਰੂ ਹੋਣਗੇ।