ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪ੍ਰਦਰਸ਼ਨਕਾਰੀਆਂ ਵੱਲੋਂ ਲਗਾਤਾਰ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਜਾ ਰਹੀ ਮੰਗ

Nepal Prime Minister Oli resigns from office

ਕਾਠਮੰਡੂ : ਨੇਪਾਲ ’ਚ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰਾਜਧਾਨੀ ਕਾਠਮੰਡੂ ਸਮੇਤ ਨੇਪਾਲ ਦੇ ਪ੍ਰਮੁੱਖ ਸ਼ਹਿਰਾਂ ’ਚ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਅੰਦਰ ਦਾਖਲ ਹੋ ਗਏ ਸਨ ਅਤੇ ਉਨ੍ਹਾਂ ਵੱਲੋਂ ਕਈ  ਥਾਵਾਂ ’ਤੇ ਅੱਗ ਵੀ ਲਗਾਈ ਗਈ।

ਪ੍ਰਧਾਨ ਮੰਤਰੀ ਓਲੀ ਤੋਂ ਇਲਾਵਾ ਹੁਣ ਤੱਕ 4 ਮੰਤਰੀਆਂ ਨੇ ਅਸਤੀਫ਼ਾ ਦੇ ਦਿੱਤਾ ਹੈ। ਜਿਨ੍ਹਾਂ ’ਚ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੈਲ ਅਤੇ ਮੰਤਰੀ ਪ੍ਰਦੀਪ ਯਾਦਵ ਸ਼ਾਮਲ ਹਨ।

ਨੇਪਾਲ ’ਚ ਸੋਸ਼ਲ ਮੀਡੀਆ ’ਤੇ ਬੈਨ ਲਗਾਉਣ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਵੀ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਵਿਅਕਤੀ ਜ਼ਖਮੀ ਹੋ ਗਏ ਹਨ। ਉਧਰ ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੂੰ ਸ਼ਾਮ 6 ਵਜੇ ਸਰਬਪਾਰਟੀ ਮੀਟਿੰਗ ਸੱਦੀ ਹੈ।