ਨੇਪਾਲ ’ਚ ਪ੍ਰਦਰਸ਼ਨੀਆਂ ਨੇ ਪ੍ਰਧਾਨ ਮੰਤਰੀ ਓਲੀ ਤੇ ਰਾਸ਼ਟਰਪਤੀ ਪੌਡੇਲ ਦੀ ਰਿਹਾਇਸ਼ ਨੂੰ ਲਗਾਈ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਚਾਰ ਮੰਤਰੀਆਂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਕਾਠਮੰਡੂ ਏਅਰਪੋਰਟ ਨੂੰ ਕੀਤਾ ਗਿਆ ਬੰਦ

Protesters in Nepal set fire to the residence of Prime Minister Oli and President Paudel

ਕਾਠਮੰਡੂ : ਨੇਪਾਲ ’ਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੀ ਨਿੱਜੀ ਹਿਰਾਇਸ਼ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਅੱਗ ਲਗਾ ਦਿੱਤੀ ਗਈ ਅਤੇ ਤੋੜਫੋੜ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ, ਸ਼ੇਰ ਬਹਾਦੁਰ ਦੇਓਬਾ, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪ੍ਰਿਥਵੀ ਸੁਬਾ ਗੁਰੰਗ ਦੇ ਘਰ ਨੂੰ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਅੱਗ ਲਗਾਈ ਗਈ। 
ਇਸੇ ਦੌਰਾਨ ਸਰਕਾਰ ’ਚ ਅਸਤੀਫਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ 4 ਮੰਤਰੀਆਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਨ੍ਹਾਂ ’ਚ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੈਲ ਅਤੇ ਮੰਤਰੀ ਪ੍ਰਦੀਪ ਯਾਦਵ ਸ਼ਾਮਲ ਹਨ।

ਨੇਪਾਲ ’ਚ ਸੋਸ਼ਲ ਮੀਡੀਆ ’ਤੇ ਬੈਨ ਲਗਾਉਣ ਨੂੰ ਲੈ ਕੇ ਲਗਾਤਾਰ ਦੂਜੇ ਦਿਨ ਵੀ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ 20 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਵਿਅਕਤੀ ਜ਼ਖਮੀ ਹੋ ਗਏ ਹਨ। ਉਧਰ ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੂੰ ਸ਼ਾਮ 6 ਵਜੇ ਸਰਬਪਾਰਟੀ ਮੀਟਿੰਗ ਸੱਦੀ ਹੈ।