ਨੇਪਾਲ 'ਚ 20 ਮੌਤਾਂ ਤੋਂ ਬਾਅਦ ਮੁੜ ਸ਼ੁਰੂ ਹੋਇਆ ਸੋਸ਼ਲ ਮੀਡੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਵੱਡੇ ਅੰਦੋਲਨ ਤੋਂ ਬਾਅਦ ਨੇਪਾਲ ਕੈਬਨਿਟ ਨੇ ਲਿਆ ਫੈਸਲਾ

Social media resumes in Nepal after 20 deaths

Social media Nepal news  : ਨੇਪਾਲ ਸਰਕਾਰ ਨੇ ਨੌਜਵਾਨਾਂ ਦੇ ਭਾਰੀ ਵਿਰੋਧ ਤੋਂ ਬਾਅਦ ਲੰਘੀ ਦੇਰ ਰਾਤ ਸੋਸ਼ਲ ਮੀਡੀਆ ਤੋਂ ਬੈਨ ਹਟਾ ਦਿੱਤਾ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਸੰਚਾਰ ਮੰਤਰੀ ਪ੍ਰਿਥਵੀ ਗੁਰੰਗ ਨੇ ਕਿਹਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਦੀ ਗੱਲ ਮੰਨ ਲਈ ਹੈ ਅਤੇ ਅਸੀਂ ਸੋਸ਼ਲ ਮੀਡੀਆ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਨੇਪਾਲ ਸਰਕਾਰ ਨੇ ਵਟਸਐਪ ਸਮੇਤ 26 ਸੋਸ਼ਲ ਮੀਡੀਆ ਐਪਸ ’ਤੇ ਪਾਬੰਦੀ ਲਗਾ ਦਿੱਤੀ ਸੀ। ਜਿਸ ਤੋਂ ਬਾਅਦ ਨੇਪਾਲ ਦੇ ਨੌਜਵਾਨਾਂ ਵੱਲੋਂ ਵੱਡੀ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਕੱਲ੍ਹ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਪ੍ਰਦਰਸ਼ਨ ਦੀ ਅਗਵਾਈ ਜੈਨ ਜ਼ੀ ਯਾਨੀ 18 ਤੋਂ 28 ਸਾਲ ਦੇ ਨੌਜਵਾਨਾਂ ਵੱਲੋਂ ਕੀਤੀ ਗਈ ਸੀ। ਕੱਲ੍ਹ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 20 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 300 ਜ਼ਿਆਦਾ ਵਿਅਕਤੀ ਜ਼ਖਮੀ ਹੋ ਗਏ ਸਨ।