US universities : ਅਮਰੀਕੀ ਯੂਨੀਵਰਸਿਟੀ ਭਾਰਤੀ ਵਿਦਿਆਰਥੀਆਂ ਤੇ ਖੋਜਕਰਤਾਵਾਂ ਨੂੰ ਦੇਵੇਗੀ ਮਾਰਗਦਰਸ਼ਨ

ਏਜੰਸੀ

ਖ਼ਬਰਾਂ, ਕੌਮਾਂਤਰੀ

ਇਸ ਦਾ ਉਦੇਸ਼ ਭਾਰਤੀ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਉਨ੍ਹਾਂ ਦੇ ਅਧਿਐਨ ਦੇ ਖੇਤਰਾਂ ’ਚ ਨਵੀਨਤਮ ਵਿਕਾਸ ਤੋਂ ਜਾਣੂ ਕਰਵਾਉਣਾ

US universities academicians to mentor Indian students

US universities : ਪ੍ਰਸਿੱਧ ਅਮਰੀਕੀ ਯੂਨੀਵਰਸਿਟੀਆਂ ਵਿਚ ਹੁਣ ਭਾਰਤੀ ਅਤੇ ਭਾਰਤੀ ਮੂਲ ਦੇ ਫੈਕਲਟੀ ਮੈਂਬਰ ਹੁਣ ਭਾਰਤ ਦੇ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਸਲਾਹ ਦੇਣਗੇ। ਮੰਗਲਵਾਰ ਨੂੰ ਇਸ ਦੇ ਲਈ ਇਕ ਵਿਸ਼ੇਸ਼ ‘ਮਾਰਗ’ ਲੜੀ ਦਾ ਐਲਾਨ ਕੀਤਾ ਗਿਆ ਸੀ।

ਅਮਰੀਕਾ ’ਚ ਭਾਰਤੀ ਸਫ਼ਾਰਤਖ਼ਾਨੇ ਵਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਆਨਲਾਈਨ ਕਾਊਂਸਲਰ ਮਾਰਗ (ਮੈਂਟਰ ਫਾਰ ਅਕਾਦਮਿਕ ਐਕਸੀਲੈਂਸ ਐਂਡ ਰੀਸਰਚ ਗਾਈਡੈਂਸ) ਲੜੀ ਭਾਰਤੀ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ, ਖਾਸ ਤੌਰ ’ਤੇ ਛੋਟੇ ਸ਼ਹਿਰਾਂ ਅਤੇ ਕਸਬਿਆਂ ਦੇ ਵਿਦਿਆਰਥੀਆਂ ਨੂੰ ਚੋਟੀ ਦੀਆਂ ਅਮਰੀਕੀ ਯੂਨੀਵਰਸਿਟੀਆਂ ਨਾਲ ਜੋੜਨ ਲਈ ਸਿੱਖਿਆ ਮੰਤਰਾਲੇ ਅਤੇ ਭਾਰਤ ਦੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਵਲੋਂ ਸ਼ੁਰੂ ਕੀਤੀ ਗਈ ਇਕ ਪਹਿਲ ਹੈ।

ਇਸ ਦਾ ਉਦੇਸ਼ ਭਾਰਤੀ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਉਨ੍ਹਾਂ ਦੇ ਅਧਿਐਨ ਦੇ ਖੇਤਰਾਂ ’ਚ ਨਵੀਨਤਮ ਵਿਕਾਸ ਤੋਂ ਜਾਣੂ ਕਰਵਾਉਣਾ ਅਤੇ ਸੰਯੁਕਤ ਰਾਜ ਭਰ ਦੇ ਸੰਬੰਧਿਤ ਮਾਹਰਾਂ ਤੋਂ ਬਿਹਤਰ ਭਵਿੱਖ ਬਣਾਉਣ ਲਈ ਗਿਆਨ, ਸਲਾਹ, ਹੁਨਰ ਅਤੇ ਖੋਜ ਦੇ ਮੌਕੇ ਪ੍ਰਦਾਨ ਕਰਨਾ ਹੈ।

ਬਿਆਨ ਵਿਚ ਕਿਹਾ ਗਿਆ ਹੈ ਕਿ ਸਟੈਨਫੋਰਡ, ਪਰਡਿਊ ਯੂਨੀਵਰਸਿਟੀ, ਜਾਰਜ ਮੇਸਨ ਯੂਨੀਵਰਸਿਟੀ ਆਦਿ ਵਰਗੀਆਂ ਪ੍ਰਸਿੱਧ ਅਮਰੀਕੀ ਯੂਨੀਵਰਸਿਟੀਆਂ ਦੇ ਭਾਰਤੀ ਮੂਲ ਦੇ ਫੈਕਲਟੀ ਇਸ ਲੜੀ ਦੇ ਪਹਿਲੇ ਗੇੜ ਵਿਚ ਹਿੱਸਾ ਲੈਣਗੇ।