ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਕੰਪਲੈਕਸ ਵਿਚ ਲਗਾਇਆ ‘ਇੰਡੀਅਨ ਬੰਬ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਇਕ ਤਸਵੀਰ ਨਾਲ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਕਿਵੇਂ ਭਾਰਤ ਵਿਰੁੱਧ ਪ੍ਰਚਾਰ ਕਰ ਰਿਹਾ ਹੈ।

Pakistan displays ‘Indian bomb’ at Darbar Sahib in Kartarpur

ਚੰਡੀਗੜ੍ਹ: ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਇਕ ਤਸਵੀਰ ਨਾਲ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਕਿਵੇਂ ਭਾਰਤ ਵਿਰੁੱਧ ਪ੍ਰਚਾਰ ਕਰ ਰਿਹਾ ਹੈ। ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਟਵਿਟਰ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਉਹਨਾਂ ਮੁਤਾਬਕ ਇਹ ਤਸਵੀਰ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੀ ਹੈ।

ਤੇਜਿੰਦਰ ਸਿੰਘ ਬੱਗਾ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਮੁਤਾਬਕ ਗੁਰਦੁਆਰਾ ਕੰਪਲੈਕਸ ਵਿਚ ਇਕ ਬੋਰਡ ਲਗਾਇਆ ਗਿਆ ਹੈ, ਜਿਸ ਵਿਚ ਵਾਹਿਗੁਰੂ ਜੀ ਦਾ ਚਮਤਕਾਰ ਲਿਖਿਆ ਗਿਆ ਹੈ। ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ 1971 ਵਿਚ ਭਾਰਤੀ ਹਵਾਈ ਫੌਜ ਨੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ‘ਤੇ ਹਮਲਾ ਕੀਤਾ ਸੀ।

ਹਾਲਾਂਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਹ ਤਸਵੀਰ ਉਸ ਪਵਿੱਤਰ ਖੂਹ ਦੀ ਹੈ ਜਿੱਥੋਂ ਬਾਬਾ ਨਾਨਕ ਪਾਣੀ ਲਿਆਉਂਦੇ ਸੀ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਤੇਜਿੰਦਰ ਸਿੰਘ ਬੱਗਾ ਨੇ ਲਿਖਿਆ, ‘ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਇਹ ਤਸਵੀਰ ਪਾਕਿਸਤਾਨ ਦੇ ਘਟੀਆ ਚਿਹਰੇ ਨੂੰ ਦਰਸਾ ਰਹੀ ਹੈ। ਇਸ ਤੋਂ ਸਾਬਿਤ ਹੁੰਦਾ ਹੈ ਕਿ ਕੁੱਤੇ ਦੀ ਪੂੰਛ ਤਾਂ ਸਿੱਧੀ ਹੋ ਸਕਦੀ ਹੈ ਪਰ ਪਾਕਿਸਤਾਨ ਨਹੀਂ’।

ਦੱਸ ਦਈਏ ਕਿ ਅੱਜ 9 ਨਵੰਬਰ ਨੂੰ ਪੀਐਮ ਮੋਦੀ ਭਾਰਤ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਗੁਰਦਾਸਪੁਰ ਤੋਂ ਸੰਸਦ ਸੰਨੀ ਦਿਓਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਕਈ ਮੰਤਰੀ ਮੌਜੂਦ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।