ਚੀਨ ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਬਿਡੇਨ ਨੂੰ ਵਧਾਈ ਦੇਣ ਤੋਂ ਕੀਤਾ ਇਨਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਉਪ-ਰਾਸ਼ਟਰਪਤੀ ਚੁਣੇ ਗਏ ਕਮਲਾ ਹੈਰਿਸ ਨੂੰ ਵਧਾਈ ਦਿੱਤੀ

china

ਬੀਜਿੰਗ: ਚੀਨ ਨੇ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕਰੇਟ ਉਮੀਦਵਾਰ ਜੋ ਬਿਡੇਨ ਨੂੰ ਵਧਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਕਹਿੰਦਾ ਹੈ ਕਿ ਵੋਟਿੰਗ ਤੋਂ ਬਾਅਦ ਨਤੀਜਿਆਂ ਦਾ ਫ਼ੈਸਲਾ ਹੋਣਾ ਬਾਕੀ ਹੈ। ਚੀਨ ਉਨ੍ਹਾਂ ਕੁਝ ਦੇਸ਼ਾਂ ਵਿੱਚ ਸ਼ਾਮਿਲ ਹੈ। ਜਿਨ੍ਹਾਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਅਮਰੀਕੀ ਚੋਣ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲੇ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਬਹੁਤ ਸਾਰੇ ਰਾਜਾਂ ਵਿਚ ਬੈਲਟ ਦੀ ਗਿਣਤੀ ਨੂੰ ਚੁਣੌਤੀ ਦਿੱਤੀ ਗਈ ਹੈ।

ਵਿਸ਼ਵ ਦੇ ਨੇਤਾਵਾਂ ਨੇ ਜੋਈ ਬਿਡੇਨ ਅਤੇ ਉਪ-ਰਾਸ਼ਟਰਪਤੀ ਚੁਣੇ ਗਏ ਕਮਲਾ ਹੈਰਿਸ ਨੂੰ ਵਧਾਈ ਦਿੱਤੀ ਹੈ। ਅਮਰੀਕੀ ਸ਼ਹਿਰਾਂ ਵਿਚ ਵੀ ਜਸ਼ਨ ਦਾ ਮਾਹੌਲ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲੇ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਬਹੁਤ ਸਾਰੇ ਰਾਜਾਂ ਵਿਚ ਬੈਲਟ ਦੀ ਗਿਣਤੀ ਨੂੰ ਚੁਣੌਤੀ ਦਿੱਤੀ ਗਈ ਹੈ। ਵਿਸ਼ਵ ਦੇ ਨੇਤਾਵਾਂ ਨੇ ਜੋਈ ਬਿਡੇਨ ਅਤੇ ਉਪ-ਰਾਸ਼ਟਰਪਤੀ ਚੁਣੇ ਗਏ ਕਮਲਾ ਹੈਰਿਸ ਨੂੰ ਵਧਾਈ ਦਿੱਤੀ ਹੈ। ਅਮਰੀਕੀ ਸ਼ਹਿਰਾਂ ਵਿਚ ਵੀ ਜਸ਼ਨ ਦਾ ਮਾਹੌਲ ਹੈ। ਚੀਨ ਤੋਂ ਇਲਾਵਾ ਰੂਸ, ਮੈਕਸੀਕੋ ਅਤੇ ਕੁਝ ਹੋਰ ਦੇਸ਼ਾਂ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਨੂੰ ਵਧਾਈ ਨਹੀਂ ਦਿੱਤੀ ਹੈ।