ਜਵਾਈ ਤੋਂ ਬਾਅਦ ਟਰੰਪ ਦੀ ਪਤਨੀ ਨੇ ਹਾਰ ਕਬੂਲ ਕਰ ਲੈਣ ਦੀ ਦਿੱਤੀ ਸਲਾਹ, ਸਹਿਯੋਗੀਆਂ ਨੇ ਪਾਇਆ ਜ਼ੋਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮੇਲਾਨੀਆ ਨੇ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਪਣੇ ਪਤੀ ਦੀ ਚੋਣ ਮੁਹਿੰਮ ਲਈ ਪ੍ਰਚਾਰ ਕੀਤਾ ਸੀ।

Melania Trump advise Trump

ਵਾਸ਼ਿੰਗਟਨ: ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਡੈਮੋਕ੍ਰੈਟਿਕ ਪਾਰਟੀ ਦੇ ਜੋਅ ਬਾਇਡੇਨ ਅਗਲੇ ਰਾਸ਼ਟਰਪਤੀ ਹੋਣਗੇ। ਪਰ ਟਰੰਪ ਆਪਣੀ ਹਾਰ ਨੂੰ ਕਬੂਲਣ ਲਈ ਤਿਆਰ ਨਹੀਂ ਹਨ। ਇਸ ਲਈ  ਅਮਰੀਕਾ ਦੀ ‘ਫ਼ਸਟ ਲੇਡੀ’ ਮੇਲਾਨੀਆ ਚਾਹੁੰਦੇ ਹਨ ਕਿ ਉਨ੍ਹਾਂ ਦੇ ਪਤੀ ਟਰੰਪ ਆਪਣੀ ਹਾਰ ਨੂੰ ਕਬੂਲ ਲੈਣ। ਟਰੰਪ ਦੇ ਬਹੁਤ ਸਾਰੇ ਸਹਿਯੋਗੀ ਵੀ ਇਹੋ ਚਾਹੁੰਦੇ ਹਨ। 

ਮੇਲਾਨੀਆ ਨੇ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਆਪਣੇ ਪਤੀ ਦੀ ਚੋਣ ਮੁਹਿੰਮ ਲਈ ਪ੍ਰਚਾਰ ਕੀਤਾ ਸੀ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਵਾਈ ਤੇ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਜਾਰੇਡ ਕੁਸ਼ਨਰ ਨੇ ਪਹਿਲਾਂ ਹੀ ਰਾਸ਼ਟਰਪਤੀ ਚੋਣਾਂ ਬਾਰੇ ਸਾਹਮਣੇ ਦਿੱਸ ਰਹੀ ਸਥਿਤੀ ਨੂੰ ਪ੍ਰਵਾਨ ਕਰਨ ਲਈ ਕਿਹਾ ਸੀ। ਜਿਕਰਯੋਗ ਹੈ ਕਿ ਟਰੰਪ ਨੇ ਆਖ਼ਰੀ ਬਿਆਨ ਵਿੱਚ ਕਿਹਾ, ਜੋ ਬਾਈਡਨ ਆਪਣੇ ਆਪ ਨੂੰ ਗਲਤ ਢੰਗ ਨਾਲ ਵਿਜੇਤਾ ਵਜੋਂ ਪੇਸ਼ ਕਰ ਰਿਹਾ ਹੈ ਅਤੇ ਦੌੜ ਅਜੇ ਖ਼ਤਮ ਨਹੀਂ ਹੋਈ ਹੈ।