ਅੱਗ 'ਚ ਤਬਾਹ ਹੋਣ ਤੋਂ ਬਾਅਦ ਵੀ ਕਿਵੇਂ ਬਣਿਆ ਕਰੋੜਪਤੀ , ਪੜ੍ਹੋ ਪੂਰੀ ਖ਼ਬਰ

ਏਜੰਸੀ

ਖ਼ਬਰਾਂ, ਕੌਮਾਂਤਰੀ

ਆਸਟ੍ਰੇਲੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਵਿਚ ਆਪਣੇ ਘਰ ਨੂੰ ਗੁਆਉਣ ਵਾਲੇ ਆਸਟ੍ਰੇਲੀਅਨ ਸ਼ਖਸ ਨੂੰ 1 ਮਿਲੀਅਨ ਡਾਲਰ (ਲਗਭਗ 4.9 ਕਰੋੜ) ਦੀ ਲਾਟਰੀ ਨਿਕਲੀ ਹੈ

File Photo

ਮੈਲਬੌਰਨ - ਆਸਟ੍ਰੇਲੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਵਿਚ ਆਪਣੇ ਘਰ ਨੂੰ ਗੁਆਉਣ ਵਾਲੇ ਆਸਟ੍ਰੇਲੀਅਨ ਸ਼ਖਸ ਨੂੰ 1 ਮਿਲੀਅਨ ਡਾਲਰ (ਲਗਭਗ 4.9 ਕਰੋੜ) ਦੀ ਲਾਟਰੀ ਨਿਕਲੀ ਹੈ।

ਇਕ ਰਿਪੋਰਟ ਅਨੁਸਾਰ ਬੁੱਧਵਾਰ ਨੂੰ ਇੱਕ ਮਿਲੀਅਨ ਆਸਟ੍ਰੇਲੀਅਨ ਡਾਲਰ (ਲਗਭਗ 4.9 ਕਰੋੜ) ਦੀ ਲਾਟਰੀ ਨਿਕਲਣ ਵਾਲੇ ਸ਼ਖਸ ਨੇ ਆਪਣਾ ਨਾਂਅ ਮੀਡੀਆ ਸਾਹਮਣੇ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ ਕਿ ਉਸਨੂੰ ਨਹੀਂ ਲਗਦਾ ਸੀ ਕਿ ਉਸਦਾ ਪਰਿਵਾਰ ਕਦੇ ਆਪਣਾ ਘਰ ਦੁਬਾਰਾ ਬਣਾ ਸਕੇਗਾ।

ਪਰ ਲੋਟੋ 'ਚ ਉਸਦੀ ਪਤਨੀ ਦੁਆਰਾ ਪਾਏ ਲੱਕੀ ਨੰਬਰ 'ਤੇ ਨਿਕਲੀ ਮਿਲੀਅਨ ਦੀ ਲਾਟਰੀ ਨੇ ਉਸਦੀ ਕਿਸਮਤ ਬਦਲ ਕੇ ਰੱਖ ਦਿੱਤੀ। ਸ਼ਖਸ ਦਾ ਕਹਿਣਾ ਹੈ ਕਿ ਉਹ ਆਪਣੇ ਕੰਮ 'ਤੇ ਸੀ ਜਦੋਂ ਉਸ ਨੂੰ ਫੋਨ ਆਇਆ ਕਿ ਉਸਨੂੰ ਮਿਲੀਅਨ ਦੀ ਲਾਟਰੀ ਨਿਕਲੀ ਹੈ।  ਇਹ ਸੁਣ ਕੇ ਉਸ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ।  

ਦੱਸ ਦਈਏ ਕਿ ਅਕਸਰ ਦੁਨੀਆ ਭਰ ਵਿਚ ਕਿਸੇ ਵੀ ਥਾਂ ਮੁਸੀਬਤ ਦੀ ਘੜੀ ਬਣਨ ਤੇ ਸਿੱਖ ਭਾਈਚਾਰਾ ਹਮੇਸ਼ਾ ਆਪਣੀ ਸੇਵਾ ਦੇਣ ਲਈ ਤਿਆਰ ਰਹਿੰਦਾ ਹੈ। ਇਸ ਦੀ ਇਕ ਵੱਡੀ ਮਿਸਾਲ ਹੈ ਸੁਖਵਿੰਦਰ ਕੌਰ, ਜੋ ਕਿ ਆਸਟਰੇਲੀਆਂ ਵਿਚ ਜੰਗਲੀ ਅੱਗ ਨਾਲ ਪ੍ਰਭਾਵਿਤ ਲੋਕਾਂ ਲਈ ਲੰਗਰ ਦੀ ਸੇਵਾ ਵਿਚ ਲੱਗੀ ਹੋਈ ਹੈ।

ਸੁਖਵਿੰਦਰ ਕੌਰ ਨੇ ਦੱਸ ਸਾਲ ਬਾਅਦ ਪੰਜਾਬ ਆਉਣਾ ਸੀ ਤੇ ਆਪਣੀ ਭੈਣ ਨੂੰ ਮਿਲਣਾ ਸੀ। ਕੌਮਾ 'ਚ ਗਈ ਆਪਣੀ ਭੈਣ ਨੂੰ ਦੇਖ ਕੇ ਵੀ ਸੁਖਵਿੰਦਰ ਨੇ ਆਪਣੀਆਂ ਭਾਵਨਾਂਵਾਂ ਤੇ ਕਾਬੂ ਰੱਖਿਆ ਤੇ ਹੁਣ ਵਿਕਟੋਰੀਆ 'ਚ ਲੰਗਰ ਦੀ ਸੇਵਾ ਨਿਭਾ ਰਹੀ ਹੈ। 

ਸੁਖਵਿੰਦਰ ਕੌਰ ਅੱਗ ਨਾਲ ਪ੍ਰਭਾਵਿਤ ਲੋਕਾਂ ਲਈ ਦਿਨ-ਰਾਤ ਇਕ ਕਰਕੇ ਲੰਗਰ ਤਿਆਰ ਕਰਨ ਦੀ ਸੇਵਾ ਨਿਭਾ ਰਹੀ ਹੈ। ਰੋਜ਼ਾਨਾ ਤੜਕਸਾਰ ਉਠ ਕੇ ਰਾਤ ਦੇ 11-11 ਵਜੇ ਤੱਕ ਸੁਖਵਿੰਦਰ ਲੰਗਰ ਦੀ ਸੇਵਾ ਵਿਚ ਲੱਗੀ ਰਹਿੰਦੀ ਹੈ।

ਵਿਕਟੋਰੀਆ ਦੇ ਪ੍ਰੀਮੀਅਰ ਨੇ ਵੀ ਸੁਖਵਿੰਦਰ ਤੇ ਉਸ ਦੀ ਸਿੱਖ ਵਲੰਟੀਅਰਜ਼ ਆਸਟ੍ਰੇਲੀਆ ਦੀ ਟੀਮ ਦੀ ਸ਼ਲਾਘਾ ਕੀਤੀ। ਦੱਸ ਦਈਏ ਕਿ ਆਸਟ੍ਰੇਲੀਆ ਵਿਚ ਸਤੰਬਰ ਮਹੀਨੇ ਤੋਂ ਜੰਗਲਾਂ ਵਿਚ ਅੱਗ ਲੱਗੀ ਹੋਈ ਹੈ।

ਇਸ ਅੱਗ ਵਿਚ ਹੁਣ ਤੱਕ 50 ਕਰੋੜ ਤੋਂ ਵਧੇਰੇ ਜਾਨਵਰ ਜਿਊਂਦੇ ਸੜ ਚੁੱਕੇ ਹਨ ਜਦਕਿ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਭਿਆਨਕ ਅੱਗ ਵਿਚ 3 ਫਾਇਰ ਫਾਈਟਰਜ਼ ਨੇ ਲੋਕਾਂ ਨੂੰ ਬਚਾਉਂਦੇ ਹੋਏ ਆਪਣੀ ਜਾਨ ਗੁਆ ਦਿੱਤੀ ਤੇ 2000 ਦੇ ਕਰੀਬ ਘਰ ਸੜ ਕੇ ਸੁਆਹ ਹੋ ਗਏ,

ਹਵਾ 'ਚ ਗੈਸ ਮਿਲਣ ਕਾਰਨ ਲੋਕਾਂ ਨੂੰ ਸਾਂਹ ਲੈਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸੇ ਲਈ ਲੋਕ ਆਪਣੇ ਘਰ ਛੱਡ ਕੇ ਜਾਣ ਨੂੰ ਮਜ਼ਬੂਰ ਹੋ ਚੁਕੇ ਹਨ।

ਦੱਸ ਦਈਏ ਕਿ ਆਸਟਰੇਲੀਆ ਦੇ ਹਰ ਖੇਤਰ 'ਚ ਲੱਗੀ ਅੱਗ ਦੇ ਕਾਰਨ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਅੱਗ ਦੀ ਮਾਰ ਹੇਠ ਆਏ ਵਿਕਟੋਰੀਆ ਸੂਬੇ ਦੇ ਗਿਪਸਲੈਡ ਖੇਤਰ ਵਿੱਚ ਆਮ ਲੋਕਾਂ ਨੂੰ ਆਪਣੇ ਘਰ ਬਾਰ ਛੱਡ ਕੇ ਰਾਹਤ ਕੈਂਪਾਂ ਵਿੱਚ ਰਹਿਣਾ ਪੈ ਰਿਹਾ ਹੈ। 

ਅਜਿਹੇ ਵਿੱਚ ਬੇਰਨਜਡੇਲ ਵਿਖੇ ਸਥਿਤ ਦੇਸੀ ਗਰਿੱਲ ਨਾਮੀ ਭਾਰਤੀ ਰੈਸਟੋਰੈਟ ਵੱਲੋਂ ਸਿੱਖ ਵਲੰਟੀਅਰਜ ਆਫ ਆਸਟਰੇਲੀਆ ਦੇ ਸਹਿਯੋਗ ਨਾਲ ਅੱਗ ਨਾਲ ਪੀੜਤ ਲੋਕਾਂ ਲਈ ਆਪਣੇ ਰੈਸਟੋਰੈਟ ਵਿੱਚ ਲੰਗਰ ਦੀ ਸੇਵਾ ਚਲਾਈ ਜਾ ਰਹੀ ਹੈ। 

ਹਰ ਰੋਜ ਵੱਡੀ ਗਿਣਤੀ ਵਿੱਚ ਸਥਾਨਿਕ ਲੋਕ ਦੇਸੀ ਗਰਿੱਲ ਰੈਸਟੋਰੈਟ ਤੋਂ ਭੋਜਨ ਛੱਡਦੇ ਹਨ। ਇਸ ਮੌਕੇ ਪੰਜਾਬ ਦੇ ਇਤਿਹਾਸਕ ਪਿੰਡ ਕੁਤਬੇ ਨਾਲ ਸੰਬੰਧ ਰੱਖਣ ਵਾਲੇ ਕੰਵਲਜੀਤ ਸਿੰਘ ਰਾਏ ਅਤੇ ਉਹਨਾ ਦੀ ਪਤਨੀ ਕਮਲਜੀਤ ਕੌਰ ਨੇ ਕਿਹਾ ਕਿ ਉਹ ਬਾਬੇ ਨਾਨਕ ਦੇ ਸਿਧਾਂਤ ਉਤੇ ਪਹਿਰਾ ਦਿੰਦੇ ਹੋਏ ਆਪਣਾ ਫਰਜ ਨਿਭਾ ਰਹੇ ਹਨ। 

ਇਸ ਮੌਕੇ ਉਹਨਾ ਨੇ ਆਪਣੇ ਸਾਰੇ ਸਟਾਫ਼ ਅਤੇ ਸਿੱਖ ਵਲੰਟੀਅਰਜ ਆਫ ਆਸਟਰੇਲੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਜਿਹਨਾ ਦੇ ਸਹਿਯੋਗ ਨਾਲ ਉਹ ਇਸ ਵਡਮੁੱਲੇ ਕਾਰਜ ਨੂੰ ਕਰ ਰਹੇ ਹਨ। ਜਿਕਰਯੋਗ ਹੈ ਕਿ ਸਿਖਾਂ ਵਲੋਂ ਇਸ ਸੰਕਟ ਦੀ ਘੜੀ ਵਿੱਚ ਨਿਭਾਈ ਜਾ ਰਹੀ ਭੂਮਿਕਾ ਕਾਰਨ ਜਿੱਥ ਆਸਟਰੇਲੀਅਨ ਲੋਕਾਂ ਨੂੰ ਦਸਤਾਰ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਮਿਲ ਰਹੀ ਹੈ ਉਥੇ ਆਸਟਰੇਲੀਅਨ ਮੀਡੀਆ ਵੀ ਸਿੱਖਾਂ ਦੀ ਸ਼ਲਾਘਾ ਤੇ ਧੰਨਵਾਦ ਕਰਦਾ ਨਹੀਂ ਥੱਕ ਰਿਹਾ।