ਅਮਰੀਕਾ ਨਾਲ ਇਨਸਾਫ਼ ਕਰਨ ਬਦਲੇ ਮੈਨੂੰ ਮਿਲੇ 'ਨੋਬੇਲ' ਪੁਰਸਕਾਰ : ਟਰੰਪ

ਏਜੰਸੀ

ਖ਼ਬਰਾਂ, ਕੌਮਾਂਤਰੀ

ਰਾਸ਼ਟਰਪਤੀ ਚੋਣਾਂ 'ਚ ਇਕ ਨਵਾਂ ਮੋਰਚਾ ਖੋਲ੍ਹ ਦਿਤਾ

file photo

ਵਸ਼ਿੰਗਟਨ : ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ  ਡੋਨਾਲਡ ਟਰੰਪ ਨੇ ਖੁਦ ਦੀ ਪਿੱਠ ਥਪਥਪਾਈ ਹੈ। ਇਕ ਚੋਣ ਰੈਲੀ ਦੌਰਾਨ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਮੇਜਰ ਜਨਰਲ ਕਾਸਿਮ ਸੁਲੇਮਾਨੀ ਨੂੰ ਮਾਰ ਕੇ ਉਨ੍ਹਾਂ ਨੇ ਅਮਰੀਕੀ ਨਾਗਰਿਕਾਂ ਨਾਲ ਇਨਸਾਫ਼ ਕੀਤਾ ਹੈ। ਇਸ ਬਦਲੇ ਉਹ ਨੋਬਲ ਐਵਾਰਡ ਦੇ ਹੱਕਦਾਰ ਹਨ।

ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਨੋਬਲ ਐਵਾਰਡ ਨਹੀਂ ਜਿੱਤਿਆ ਹੈ। 2019 ਦੇ ਨੋਬਲ ਐਵਾਰਡ ਨੂੰ ਜਿੱਤਣ ਵਾਲੇ ਈਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਵੱਲ ਇਸ਼ਾਰਾ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਖੁਦ ਵੀ ਇਸ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮੈਂ ਇਕ ਦੇਸ਼ ਨੂੰ ਬਚਾਇਆ ਅਤੇ ਮੈਂ ਸੁਣਿਆ ਹੈ ਕਿ ਦੇਸ਼ ਦੇ ਹਿਤਾਂ ਨੂੰ ਬਚਾਉਣ ਲਈ ਨੋਬਲ ਪੁਰਸਕਾਰ ਮਿਲਦਾ ਹੈ।

ਉੱਥੇ ਹੀ ਡੈਮੋਕ੍ਰੇਟਿਕ ਪਾਰਟੀ ਦੇ ਆਗੂਆਂ ਨੇ ਸਦਨ 'ਚ ਇਕ ਮਤੇ ਨੂੰ ਮਨਜੂਰੀ ਦੇਣ ਤੋਂ ਬਾਅਦ ਡੋਨਾਲਡ ਟਰੰਪ ਦੇ ਇਸ ਫ਼ੈਸਲੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬਗੈਰ ਕਿਸੇ ਵਿਚਾਰ ਇਹ ਕਦਮ ਚੁੱਕਿਆ ਗਿਆ ਹੈ। ਰਾਸ਼ਟਰਪਤੀ ਟਰੰਪ ਨੂੰ ਈਰਾਨ ਵਿਰੁੱਧ ਕੀਤੀ ਫ਼ੌਜੀ ਕਾਰਵਾਈ ਤੋਂ ਪਹਿਲਾਂ ਕਾਂਗਰਸ ਦੀ ਸਲਾਹ ਲੈਣੀ ਚਾਹੀਦੀ ਸੀ।

ਈਰਾਨ ਨੇ ਟਰੰਪ ਦੇ ਲਈ 2020 ਦੀ ਰਾਸ਼ਟਰਪਤੀ ਚੋਣਾਂ 'ਚ ਇਕ ਨਵਾਂ ਮੋਰਚਾ ਖੋਲ੍ਹ ਦਿਤਾ ਹੈ। ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਕਿਹਾ ਕਿ ਰਾਸ਼ਟਰਪਤੀ ਨੇ ਇਕ ਖ਼ਤਰਨਾਕ ਅਤਿਵਾਦੀ ਨੂੰ ਮਾਰ ਗਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਦੁਨੀਆ ਨੂੰ ਸੱਭ ਤੋਂ ਖ਼ਤਰਨਾਕ ਅਤਿਵਾਦੀ ਤੋਂ ਖ਼ਤਰਾ ਸੀ।