ਬ੍ਰਿਟੇਨ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮਜ਼ਦੂਰ ਆਗੂ ਨੌਦੀਪ ਕੌਰ ਦੇ ਹੱਕ ’ਚ ਚੁੱਕੀ ਆਵਾਜ਼
ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਕਰਨ ਵਾਲੇ ਅੰਦੋਲਨਕਾਰੀਆਂ ਅਤੇ ਖ਼ਾਸ ਕਰਕੇ ਔਰਤਾਂ 'ਤੇ ਅਜਿਹਾ ਤਸ਼ੱਦਦ ਲੋਕਤੰਤਰ ਅਤੇ ਸਭਿਅਕ ਸਮਾਜ ਦੀ ਮੂਲ ਭਾਵਨਾ ਦੇ ਵਿਰੁੱਧ ਹੈ ।
UK MP Tanmanjit Singh Dhesi
ਨਵੀਂ ਦਿੱਲੀ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਤੋਂ ਬਾਅਦ ਹੁਣ ਬ੍ਰਿਟੇਨ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਮਜ਼ਦੂਰ ਆਗੂ ਨੌਦੀਪ ਕੌਰ ਦੇ ਹੱਕ 'ਤੇ ਆਵਾਜ਼ ਚੁੱਕੀ ਹੈ । ਢੇਸੀ ਦਾ ਕਹਿਣਾ ਹੈ ਕਿ ਇਸ ਨਾਲ ਲੋਕਤੰਤਰੀ ਪ੍ਰਣਾਲੀ ਨੂੰ ਸੱਟ ਵੱਜੀ ਹੈ । ਢੇਸੀ ਨੇ ਇਸ ਸਬੰਧ 'ਚ ਟਵੀਟ ਕੀਤਾ ਅਤੇ ਲਿਖਿਆ ਹੈ ਕਿ ਪੰਜਾਬ ਟਰੇਡ ਯੂਨੀਅਨ ਦੀ ਕਾਰਕੁਨ ਨੌਦੀਪ 'ਤੇ ਪੁਲਿਸ ਹਿਰਾਸਤ ਦੌਰਾਨ ਹੋਏ ਜਿਨਸੀ ਤਸ਼ੱਦਦ ਬਾਰੇ ਜਾਣ ਕੇ ਹੈਰਾਨੀ ਹੋਈ ।