ਪਾਕਿ ਪੀਐਮ ਇਮਰਾਨ ਖਾਨ ਵੀ ਚਾਹੁੰਦੇ ਹਨ ਨਰਿੰਦਰ ਮੋਦੀ ਲੋਕ ਸਭਾ ਜਿੱਤਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਜੇਕਰ ਭਾਰਤ ਵਿਚ ਹੋ ਰਹੀ ਲੋਕ ਸਭਾ ਚੋਣਾਂ...

Paki PM Imran Khan

ਇਸਲਾਮਾਬਾਦ : ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਜੇਕਰ ਭਾਰਤ ਵਿਚ ਹੋ ਰਹੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਜਿੱਤ ਹਾਸਲ ਕਰਦੀ ਹੈ ਤਾਂ ਦੋਵੇਂ ਦੇਸ਼ਾ ਵਿਚ ਸ਼ਾਂਤੀ ਵਾਰਤਾ ਦਾ ਇਕ ਬਿਹਤਰ ਮੌਕਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਭਾਰਤ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣਦੀ ਹੈ ਤਾਂ ਉਹ ਪਾਕਿਸਤਾਨ ਦੇ ਨਾਲ ਬੇਧੜਕ ਸਮਝੌਤਾ ਕਰਨ ਤੋਂ ਘਬਰਾ ਸਕਦੀ ਹੈ।

ਇਹ ਗੱਲ ਉਨ੍ਹਾਂ ਨੇ ਵਿਦੇਸ਼ੀ ਮੀਡੀਆ ਦੇ ਕੋਲ ਕਹੀ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਅਪਣੀ ਗੱਲ ਨੂੰ ਅਗੇ ਵਧਾਉਂਦੇ ਹੋਏ ਕਿਹਾ ਕਿ ਭਆਰਤ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਜੇਕਰ ਭਾਰਤੀ ਜਨਤਾ ਪਾਰਟੀ ਦੀ ਜਿੱਤ ਹਾਸਲ ਹੁੰਦੀ ਹੈ ਤਾਂ ਇਹ ਪਾਕਿਸਤਾਨ ਦੇ ਹਿਤ ਵਿਚ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਵਿਚ ਸ਼ਾਂਤੀ ਵਾਰਤਾ ਨੂੰ ਲੈ ਕੇ ਇਹ ਬਿਹਤਰੀਨ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਹੋ ਸਕਦਾ ਹੈ।

ਇਸ ਮੌਕੇ ਪਰ ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਸਰਗਰਮ ਸਾਰੇ ਅਤਿਵਾਦੀ ਸੰਗਠਨਾਂ ਨੂੰ ਖ਼ਤਮ ਕਰਨ ਦੇ ਲਈ ਦ੍ਰਿੜ੍ਹ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਵਿਚ ਪਾਕਿਸਤਾਨ ਸਰਕਾਰ ਫ਼ੌਜ ਨੂੰ ਪੂਰਾ ਸਮਰਥਨ ਕਰੇਗੀ। ਹਾਲਾਂਕਿ, ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਇਸ ਅਟਪਟੇ ਬਿਆਨ ਉਤੇ ਭਾਰਤ ਦ ਕੋਈ ਪ੍ਰਤੀਕ੍ਰਿਆ ਨਹੀਂ ਆਈ। ਇਸ ਉਤੇ ਸੱਤਾਧਾਰੀ ਭਾਜਪਾ ਤੇ ਕਾਂਗਰਸ ਦੋਵੇਂ ਚੁੱਪ ਹਨ।