ਵੈਨੇਜ਼ੁਏਲਾ ਵਿਚ ਬਿਜਲੀ ਸੰਕਟ, 23 ਸੂਬਿਆਂ ਵਿਚੋਂ 20 'ਚ ਹਨੇਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਲੋਕ

Electricity Crisis in Venezuela

ਕਾਰਾਕਸ : ਵੈਨੇਜ਼ੁਏਲਾ ਵਿਚ ਬਿਜਲੀ ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਕਾਰਾਕਸ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸਪਲਾਈ ਨਾ ਹੋਣ ਕਾਰਨ ਹਨੇਰਾ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਵੈਨੇਜ਼ੁਏਲਾ ਲਈ ਬਿਜਲੀ ਦਾ ਸੰਕਟ ਇਸ ਹਫ਼ਤੇ ਲਈ ਸੱਭ ਤੋਂ ਵੱਡੀ ਸਮੱਸਿਆ ਬਣ ਗਿਆ ਹੈ।

ਰਾਜਧਾਨੀ ਦੇ ਜ਼ਿਆਦਾਤਰ ਹਿੱਸਿਆਂ ਨਾਲ ਵੈਨੇਜ਼ੁਏਲਾ ਦੇ 23 ਸੂਬਿਆਂ ਵਿਚੋਂ ਲਗਭਗ 20 ਸੂਬਿਆਂ ਵਿਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਹਨੇਰਾ ਹੋ ਗਿਆ ਜਿਸ ਕਾਰਨ ਲੋਕਾਂ ਦਾ ਕੰਮਕਾਜ ਕਾਫ਼ੀ ਪ੍ਰਭਾਵਤ ਹੋਇਆ। ਸਰਕਾਰ ਜਾਂ ਸਰਕਾਰੀ ਬਿਜਲੀ ਕੰਪਨੀ ਕਾਰਪੋਇਲੇਕ ਨੇ ਬਿਜਲੀ ਠੱਪ ਹੋਣ ਦੇ ਕਾਰਨ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿਤੀ ਹੈ। ਦੇਸ਼ ਦੇ ਅਗਾਊਂ ਰਾਸ਼ਟਰਪਤੀ ਹੋਣ ਦਾ ਦਾਅਵਾ ਕਰਨ ਵਾਲੇ ਵਿਰੋਧੀ ਧਿਰ ਦੇ ਨੇਤਾ ਜੁਆਨ ਗੁਇਦੋ ਨੇ ਇਸ ਤੋਂ ਪਹਿਲਾਂ ਬੁਧਵਾਰ ਨੂੰ ਸਰਕਾਰੀ ਤੰਤਰ ਦੀ ਅਸਫ਼ਲਤਾ ਵਿਰੁਧ ਪ੍ਰਦਰਸ਼ਨ ਦਾ ਸੱਦਾ ਦਿਤਾ ਹੈ।

ਵੈਨੇਜ਼ੁਏਲਾ ਵਿਚ ਬਿਜਲੀ ਦਾ ਸੰਕਟ ਲਗਾਤਾਰ ਵੱਧ ਰਿਹਾ ਹੈ। ਇਸ ਮੁੰਦੇ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਇਕ-ਦੂਜੇ 'ਤੇ ਦੋਸ਼ ਲਗਾਉਂਦੇ ਰਹਿੰਦੇ ਹਨ ਪਰ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਹੋ ਰਿਹਾ। ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਹਨੇਰੇ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। (ਏਜੰਸੀ)