ਅਮਰੀਕਾ ਦੇ ਨਿਊਯਾਰਕ 'ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਇਕ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਮੀਂਹ ਕਾਰਨ ਸੜਕਾਂ 'ਤੇ ਆਵਾਜਾਈ ਨੂੰ ਰੋਕਿਆ ਗਿਆ

photo

 

 

 ਮੀਂਹ ਨੇ ਸਾਰੇ ਪਾਸੇ ਤਬਾਹੀ ਮਚਾਈ ਹੋਈ ਹੈ। ਅਮਰੀਕਾ ਵੀ ਹੜ੍ਹ ਦੀ ਲਪੇਟ 'ਚ ਆ ਗਿਆ ਹੈ। ਨਿਊਯਾਰਕ ਦੀ ਹਡਸਨ ਵੈਲੀ 'ਚ ਐਤਵਾਰ ਰਾਤ ਨੂੰ ਭਾਰੀ ਮੀਂਹ ਅਤੇ ਹੜ੍ਹ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਲੋਕਾਂ ਦੇ ਘਰਾਂ ਅਤੇ ਦਫ਼ਤਰਾਂ ਵਿਚ ਪਾਣੀ ਭਰ ਗਿਆ ਹੈ।

ਭਾਰੀ ਹੜ੍ਹਾਂ ਕਾਰਨ ਕਈ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕਣਾ ਪਿਆ। ਰਾਸ਼ਟਰੀ ਮੌਸਮ ਸੇਵਾ ਨੇ ਦੱਖਣ-ਪੂਰਬੀ ਨਿਊਯਾਰਕ ਲਈ ਇੱਕ ਹੋਰ ਹੜ੍ਹ ਦੀ ਚੇਤਾਵਨੀ ਜਾਰੀ ਕਰਦਿਆਂ ਇਸ ਨੂੰ ਖਤਰਨਾਕ ਦਸਿਆ।


ਓਰੇਂਜ ਕਾਉਂਟੀ ਦੇ ਕਾਰਜਕਾਰੀ ਸਟੀਵਨ ਐਮ. ਨਿਊਹਾਊਸ ਨੇ ਦਸਿਆ ਕਿ ਹੜ੍ਹ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਵਸਨੀਕਾਂ ਨੂੰ ਮੀਂਹ ਹਟਣ ਤੱਕ

ਘਰ ਦੇ ਅੰਦਰ ਹੀ ਰਹਿਣ ਦੀ ਹਦਾਇਤ ਕੀਤੀ। ਹੜ੍ਹ 'ਚ ਫਸੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਹੋਰ ਸੰਵੇਦਨਸ਼ੀਲ ਖੇਤਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾ ਰਿਹਾ ਹੈ।