ਗੁਰਦੁਆਰੇ ਦੀ ਜ਼ਮੀਨ ਦੀ ਨਿਲਾਮੀ 'ਤੇ ਪਾਕਿ ਅਦਾਲਤ ਨੇ ਲਾਈ ਰੋਕ

ਏਜੰਸੀ

ਖ਼ਬਰਾਂ, ਕੌਮਾਂਤਰੀ

ਪੇਸ਼ਾਵਰ ਹਾਈ ਕੋਰਟ ਦੀ ਦੋ ਮੈਂਬਰੀ ਬੈਂਚ ਨੇ ਸੁਣਾਇਆ ਫੈਸਲਾ 

Peshawar high court

ਪੇਸ਼ਾਵਰ: ਉੱਤਰ ਪੱਛਮੀ ਪਾਕਿਸਤਾਨ ਵਿਚ ਹਾਈ ਕੋਰਟ ਨੇ ਪੇਸ਼ਾਵਰ ਵਿਖੇ ਸਥਿਤ ਪ੍ਰਾਚੀਨ ਗੁਰਦੁਆਰੇ ਦੀ ਜ਼ਮੀਨ ਦੇ ਹਿੱਸੇ ਦੀ ਨਿਲਾਮੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਦੇਸ਼ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। 

ਪੇਸ਼ਾਵਰ ਹਾਈ ਕੋਰਟ ਦੀ ਦੋ ਮੈਂਬਰੀ ਬੈਂਚ ਨੇ ਇਹ ਫੈਸਲਾ ਵਕੀਲ ਜ਼ਰੀਏ ਦਾਖਲ਼ ਕੀਤੀ ਗਈ ਰਿਟ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਣਾਇਆ ਹੈ। ਇਸ ਬੈਂਚ ਵਿਚ ਜਸਟਿਸ ਰੂਹੁਲ ਅਮੀਨ ਅਤੇ ਜਸਟਿਸ ਮੀਆਂ ਅਤਿਕ ਸ਼ਾਹ ਸ਼ਾਮਲ ਹਨ। 

ਦੱਸ ਦਈਏ ਕਿ ਸਾਹਿਬ ਸਿੰਘ ਨੇ ਅਪਣੀ ਪਟੀਸ਼ਨ ਵਿਚ ਗੁਰਦੁਆਰੇ ਦੀ ਜ਼ਮੀਨ ਦੀ ਨਿਲਾਮੀ ਨੂੰ ਚੁਣੌਤੀ ਦਿੱਤੀ ਸੀ। ਸੁਣਵਾਈ ਦੌਰਾਨ ਬੈਂਚ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਨਿਲਾਮੀ ਪ੍ਰਕਿਰਿਆ ਵਿਚ ਸ਼ਾਮਲ ਲੋਕਾਂ ਖਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।