ਰੂਸ 'ਚ ਭਿਆਨਕ ਜਹਾਜ਼ ਹਾਦਸਾ, 16 ਲੋਕਾਂ ਦੀ ਮੌਤ, 7 ਯਾਤਰੀਆਂ ਨੂੰ ਬਚਾਇਆ ਜ਼ਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

Russia plane crash

 

ਰੂਸ ਵਿੱਚ ਐਤਵਾਰ ਨੂੰ ਇੱਕ ਭਿਆਨਕ ਜਹਾਜ਼ ਹਾਦਸੇ ਵਿੱਚ 16 ਯਾਤਰੀਆਂ ਦੀ ਮੌਤ ਹੋ ਗਈ। ਇਸ L-410 ਰੂਸੀ ਜਹਾਜ਼ ਵਿਚ ਪੈਰਾਸ਼ੂਟ ਸਵਾਰ ਸਨ। ਜਹਾਜ਼ ਵਿੱਚ ਕੁੱਲ 23 ਲੋਕ ਸਵਾਰ ਸਨ। ਜਹਾਜ਼ ਟਾਟਰਸਤਾਨ ਗਣਰਾਜ ਦੇ ਕੋਲ ਡਿੱਗਿਆ। ਬਚਾਅ ਟੀਮ ਨੇ 7 ਲੋਕਾਂ ਨੂੰ ਜ਼ਿੰਦਾ ਬਚਾਇਆ । ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 9.30 ਵਜੇ ਵਾਪਰਿਆ।

 

ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਦੱਸਿਆ ਕਿ ਇਸ ਹਾਦਸੇ ਵਿੱਚ 16 ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਦੋ ਟੁਕੜਿਆਂ ਵਿੱਚ ਵੰਡਿਆ ਗਿਆ। ਪੂਰਾ ਜਹਾਜ਼ ਭਾਰੀ ਨੁਕਸਾਨਿਆ ਗਿਆ ਸੀ।

 

 

ਸਥਾਨਕ ਸਿਹਤ ਮੰਤਰਾਲੇ ਨੇ ਕਿਹਾ ਕਿ ਬਚਾਏ ਗਏ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਬਹੁਤ ਗੰਭੀਰ ਹੈ। ਡਾਕਟਰ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।